ਪੰਜਾਬ ਦੀ ਬੁਲੰਦ ਆਵਾਜ਼ ਤੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਜਲਦ ਹੀ ਸਰੋਤਿਆਂ ਦੀ ਕਚਹਿਰੀ ਵਿਚ ਨਵੀਂ ਪੰਜਾਬੀ ਫਿਲਮ ਨਾਲ ਰੁਬਰੂ ਹੋਣਗੇ।
'ਸ਼ੌਂਕੀ ਸਰਦਾਰ' ਵਿਚ ਨਜ਼ਰ ਆਉਣਗੇ ਬੱਬੂ ਮਾਨ
ਦੱਸ ਦੇਈਏ ਕਿ ਹੁਣੇ ਹੀ ਰਿਲੀਜ਼ ਹੋਈ ਪੰਜਾਬੀ ਫਿਲਮ 'ਸੁੱਚਾ ਸੂਰਮਾ' ਦੀ ਸਫ਼ਲਤਾ ਤੋਂ ਬਾਅਦ ਬੱਬੂ ਮਾਨ ਪੰਜਾਬੀ ਫਿਲਮ 'ਸ਼ੌਂਕੀ ਸਰਦਾਰ' ਵਿਚ ਨਜ਼ਰ ਆਉਣਗੇ। ਇਸ ਫਿਲਮ ਵਿਚ ਉਨ੍ਹਾਂ ਨਾਲ ਗੁਰੂ ਰੰਧਾਵਾ ਅਤੇ ਗੁੱਗੂ ਗਿੱਲ ਵੀ ਲੀਡਿੰਗ ਕਿਰਦਾਰਾਂ ਵਿੱਚ ਨਜ਼ਰ ਆਉਣਗੇ।
ਇਸ ਤਰੀਕ ਨੂੰ ਫਿਲਮ ਹੋਵੇਗੀ ਰਿਲੀਜ਼
ਦੱਸ ਦੇਈਏ ਕਿ ਪੰਜਾਬੀ ਫਿਲਮ ‘ਸ਼ੌਂਕੀ ਸਰਦਾਰ’ 16 ਮਈ ਨੂੰ ਰਿਲੀਜ਼ ਹੋਵੇਗੀ। ‘ਸ਼ੌਂਕੀ ਸਰਦਾਰ’ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ ਨੇ ਕੀਤਾ ਹੈ ਅਤੇ ਇਹ ਫਿਲਮ ਪੰਜਾਬ ਦੇ ਸੱਭਿਆਚਾਰ, ਕਦਰਾਂ-ਕੀਮਤਾਂ ਅਤੇ ਭਾਵਨਾਵਾਂ ਦੇ ਵੇਗ ਨੂੰ ਦਰਸਾਉਂਦੀ ਹੈ।