ਖਬਰਿਸਤਾਨ ਨੈੱਟਵਰਕ ਬਲਾਚੌਰ- ਬਲਾਚੌਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਮਾਸੂਮ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਨਵਾਂ ਪਿੰਡ ਟੱਪਰੀਆਂ ਵਿਖੇ ਇਕ ਬੱਚਾ ਘਰ ਦੀ ਛੱਤ ਤੋਂ ਡਿੱਗ ਗਿਆ, ਬੱਚੇ ਦੀ ਉਮਰ 4 ਸਾਲ ਦੱਸੀ ਜਾ ਰਹੀ ਹੈ।
ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਜਾਣਕਾਰੀ ਅਨੁਸਾਰ ਮਾਸੂਮ ਬੱਚਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਬੱਚੇ ਦਾ ਨਾਂ ਰਾਘਵ ਭੂੰਬਲਾ ਸੀ। ਉਸ ਦੇ ਪਿਤਾ ਦਾ ਨਾਂ ਅਮਨਦੀਪ ਭੂੰਬਲਾ ਹੈ। ਪਤਾ ਲੱਗਾ ਹੈ ਕਿ ਹੋਰ ਬੱਚਿਆਂ ਦੇ ਪਿੱਛੇ-ਪਿੱਛੇ ਰਾਘਵ ਵੀ ਘਰ ਦੀ ਛੱਤ ’ਤੇ ਚੜ੍ਹ ਗਿਆ ਤੇ ਬੱਚੇ ਖੇਡ ਰਹੇ ਸਨ। ਇਸ ਦੌਰਾਨ ਰਾਘਵ ਅਚਾਨਕ ਹੇਠਾਂ ਡਿੱਗਿਆ ਅਤੇ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ।
ਪਿੰਡ ਵਿਚ ਸੋਗ ਦੀ ਲਹਿਰ
ਪਰਿਵਾਰ ਨੇ ਬੱਚੇ ਨੂੰ ਤੁਰੰਤ ਬਲਾਚੌਰ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਹਾਲਤ ਹੋਰ ਖਰਾਬ ਹੋ ਗਈ ਤੇ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0