ਭਾਰਤ ਸਰਕਾਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗੋਲਡੀ ਨੂੰ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਹੀ ਕਤਲ ਕੇਸ ਵਿੱਚ ਕੁਝ ਹੋ ਸਕਦਾ ਹੈ। ਸਿਰਫ਼ ਸਰਟੀਫਿਕੇਟ ਜਾਰੀ ਕਰਨ ਨਾਲ ਕੁਝ ਨਹੀਂ ਹੋਵੇਗਾ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਗੋਲਡੀ ਬਰਾੜ ਨੂੰ ਵਾਪਸ ਲਿਆਂਦਾ ਜਾਵੇਗਾ, ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਅਜੇ ਤੱਕ ਕੁਝ ਪਤਾ ਨਹੀਂ ਲੱਗਾ।
ਸਰਕਾਰ ਨੇ ਇੱਕ ਵੀ ਕਦਮ ਅੱਗੇ ਨਹੀਂ ਵਧਾਇਆ ਜੋ ਨਿਰਾਸ਼ਾਜਨਕ ਹੈ। ਇਹ ਬਹੁਤ ਵੱਡਾ ਗਠਜੋੜ ਹੈ ਅਤੇ ਇਹ ਇਕੱਲੇ ਗੈਂਗਸਟਰਾਂ ਦਾ ਕੰਮ ਨਹੀਂ ਹੈ, ਇਸ ਵਿਚ ਕੁਝ ਹੋਰ ਲੋਕ ਵੀ ਸ਼ਾਮਲ ਹਨ। ਸ਼ਾਇਦ ਇਸੇ ਲਈ ਸਰਕਾਰ ਇਸ ਕਾਰਵਾਈ ਨੂੰ ਅੱਗੇ ਨਹੀਂ ਲਿਜਾਣਾ ਚਾਹੁੰਦੀ।