ਪੰਜਾਬ ਦੇ ਗੁਰਦਾਸਪੁਰ 'ਚ ਮੂੰਹ 'ਤੇ ਕੱਪੜਾ ਬੰਨ੍ਹ ਕੇ ਚੱਲਣ ਜਾਂ ਗੱਡੀ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਜੇਕਰ ਕੋਈ ਵਿਅਕਤੀ ਮੂੰਹ 'ਤੇ ਕੱਪੜਾ ਬੰਨ੍ਹ ਕੇ ਚਲਦਾ ਜਾਂ ਗੱਡੀ ਚਲਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। 28 ਅਕਤੂਬਰ ਤੱਕ ਇਹ ਆਦੇਸ਼ ਰਹਿਣਗੇ ਲਾਗੂ |
ਵਧਦੀਆਂ ਘਟਨਾਵਾਂ ਕਾਰਨ ਲਗਾਈ ਪਾਬੰਦੀ
ਦਰਅਸਲ ਜ਼ਿਲ੍ਹੇ ਵਿੱਚ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜਿਸ ਵਿੱਚ ਜ਼ਿਆਦਾਤਰ ਅਪਰਾਧੀਆਂ ਨੇ ਆਪਣੇ ਮੂੰਹ ਢਕੇ ਹੋਏ ਹਨ। ਜਿਸ ਕਾਰਨ ਪੁਲਸ ਨੂੰ ਇਨ੍ਹਾਂ ਨੂੰ ਫੜਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਮੂੰਹ 'ਤੇ ਕੱਪੜੇ ਬੰਨ੍ਹ ਕੇ ਚੱਲਣ ਅਤੇ ਗੱਡੀ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 28 ਅਕਤੂਬਰ ਤੱਕ ਲਾਗੂ ਰਹਿਣਗੇ।