ਮਿਊਨਿਖ ਤੋਂ ਬੈਂਕਾਕ ਜਾ ਰਹੀ ਲੁਫਥਾਂਸਾ ਦੀ ਫਲਾਈਟ LH 772 'ਚ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ। ਦੋਵਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਹੱਥੋਪਾਈ ਹੋ ਗਈ, ਜਿਸ ਤੋਂ ਬਾਅਦ ਸਵੇਰੇ 10.26 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਲੈਂਡਿੰਗ ਤੋਂ ਬਾਅਦ ਪਤੀ-ਪਤਨੀ ਨੂੰ ਦਿੱਲੀ ਏਅਰਪੋਰਟ 'ਤੇ ਹੀ ਉਤਾਰ ਦਿੱਤਾ ਗਿਆ। ਲੁਫਥਾਂਸਾ ਦੀ ਫਲਾਈਟ ਮਿਊਨਿਖ ਤੋਂ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਜਾ ਰਹੀ ਸੀ।
ਐਮਰਜੈਂਸੀ ਲੈਂਡਿੰਗ ਕਰਨੀ ਪਈ
ਪਹਿਲਾਂ ਫਲਾਈਟ ਨੂੰ ਪਾਕਿਸਤਾਨ 'ਚ ਲੈਂਡ ਕਰਨਾ ਸੀ ਪਰ ਪਾਕਿਸਤਾਨ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਫਲਾਈਟ ਦਿੱਲੀ ਏਅਰਪੋਰਟ 'ਤੇ ਉਤਰੀ। ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਤਾਂ ਪਤੀ-ਪਤਨੀ ਵਿਚਾਲੇ ਬਹਿਸ ਹੋਈ, ਜੋ ਲੜਾਈ ਵਿਚ ਬਦਲ ਗਈ। ਇਸ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਦਾ ਫੈਸਲਾ ਲਿਆ ਗਿਆ।
ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪਤੀ-ਪਤਨੀ ਵਿਚਾਲੇ ਝਗੜਾ ਕਿਉਂ ਹੋਇਆ ਅਤੇ ਇਸ ਦਾ ਕਾਰਨ ਕੀ ਹੈ।