ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਬਟਾਲਾ ਅਧੀਨ ਪੈਂਦੇ ਕਸਬਾ ਕਾਦੀਆਂ ਵਿੱਚ ਚੋਰਾਂ ਨੇ ਦਹਿਸ਼ਤ ਮਚਾ ਦਿੱਤੀ ਹੈ। ਇਸ ਚੋਰੀ ਦੇ ਅਤੰਕ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦਸੱਦੀਏ ਕਿ ਕਾਦੀਆਂ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਚੋਰਾਂ ਨੇ ਚਾਰ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਦੁਕਾਨਾਂ ਦੇ ਸ਼ਟਰ ਅਤੇ ਤਾਲੇ ਤੋੜ ਕੇ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ ਗਿਆ। ਇਸ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਈ ਹੈ।
ਮਨਿਆਰੀ ਦੀਆਂ ਦੁਕਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
ਜਾਣਕਾਰੀ ਅਨੁਸਾਰ ਕੁਝ ਦੁਕਾਨਾਂ ਅਜਿਹੀਆਂ ਵੀ ਹਨ, ਜਿਨ੍ਹਾਂ ਦੇ ਸ਼ਟਰ ਖੋਲਣ 'ਚ ਚੋਰ ਅਸਫਲ ਰਹੇ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜਿਆ ਹੈ। ਜ਼ਿਕਰਯੋਗ ਹੈ ਕਿ ਚੋਰ ਜ਼ਿਆਦਾਤਰ ਮਨਿਆਰੀ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੋਰਾਂ 'ਤੇ ਨਕੇਲ ਕੱਸੀ ਜਾਵੇ ਅਤੇ ਦੁਕਾਨਦਾਰਾਂ ਨੂੰ ਨੁਕਸਾਨ ਹੋਣ ਤੋਂ ਬਚਾਇਆ ਜਾਵੇ |
ਉਥੇ ਹੀ ਚੋਰੀ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਏ.ਐਸ.ਆਈ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਦੀ ਜਾਂਚ ਕਰ ਲਈ ਗਈ ਹੈ ਅਤੇ ਜਲਦੀ ਹੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।