ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਤਿਆਰੀ ਖਿੱਚ ਲਈ ਹੈ । ਦੱਸ ਦੇਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 14 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ ਦੇ ਨੌਰਥ ਹਲਕੇ ਤੋਂ ਵਿਧਾਇਕ ਦਿਨੇਸ਼ ਢੱਲ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਨ੍ਹਾਂ ਇਲਾਕਿਆਂ 'ਚ ਕੀਤੀ ਨਿਯੁਕਤੀ
ਦੱਸ ਦੇਈਏ ਕਿ ਸੁਜਾਨਪੁਰ, ਪਠਾਨਕੋਟ,ਗੁਰਦਾਸਪੁਰ,ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ,ਭੁਲੱਥ,ਸੁਲਤਾਨਪੁਰ ਲੋਧੀ, ਜਲੰਧਰ ਨਾਰਥ, ਚੱਬੇਵਾਲ, ਬੰਗਾ ਤੇ ਅਬੋਹਰ ਵਿਚ ਪਾਰਟੀ ਨੇ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ।