• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਭਾਈ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਖਤਮ, ਸਿੱਖਾਂ ਪ੍ਰਤੀ ਵਰਤੀ ਜਾ ਰਹੀ ਬੇਰੁਖ਼ੀ, 31 ਦਸੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ

12/8/2023 4:23:52 PM Gurpreet Singh     Bhai Rajoana, hunger strike,central government, punjab news     ਭਾਈ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਖਤਮ, ਸਿੱਖਾਂ ਪ੍ਰਤੀ ਵਰਤੀ ਜਾ ਰਹੀ ਬੇਰੁਖ਼ੀ, 31 ਦਸੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ 

 ਕੇਂਦਰੀ ਜੇਲ੍ਹ ਪਟਿਆਲਾ ’ਚ ਭੁੱਖ ਹੜਤਾਲ ’ਤੇ ਬੈਠੇ ਫਾਂਸੀ ਦੀ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ ਅੱਜ ਤਿੰਨ ਮੈਂਬਰੀ ਉੱਚ ਪੱਧਰੀ ਵਫ਼ਦ ਨੇ ਮੁਲਾਕਾਤ ਕੀਤੀ। ਵਫ਼ਦ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਸਨ।

ਅੰਮ੍ਰਿਤ ਸਰੋਵਰ ਦਾ ਪਵਿੱਤਰ ਜਲ ਛਕਾ ਕੇ ਭੁੱਖ ਹੜਤਾਲ ਖਤਮ ਕਰਵਾਈ

 ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬਾਨ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਲਿਆਂਦਾ ਕੜਾਹ ਪ੍ਰਸ਼ਾਦ ਅਤੇ ਅੰਮ੍ਰਿਤ ਸਰੋਵਰ ਦਾ ਪਵਿੱਤਰ ਜਲ ਛਕਾ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਖਤਮ ਕਰਵਾਈ। ਇਸ ਦੌਰਾਨ ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਆਦੇਸ ਸੀਸ ਨਿਵਾ ਕੇ ਖਿੜੇ ਮੱਥੇ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਤ ਰਹੇ ਹਨ ਅਤੇ ਰਹਿਣਗੇ। ਭਾਈ ਰਾਜੋਆਣਾ ਨੇ ਇਹ ਵੀ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਖਾਲਸਾ ਪੰਥ ਦੀ ਏਕਤਾ ਤੇ ਚੜ੍ਹਦੀਕਲਾ ਹੋਵੇ।

ਸਿੱਖਾਂ ਪ੍ਰਤੀ ਵਰਤੀ ਜਾ ਰਹੀ ਬੇਰੁਖ਼ੀ

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿਚ ਜਿਥੇ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫਿੱਟਕਾਰ ਲਗਾਉਂਦਿਆਂ ਇਸ ਪਟੀਸ਼ਨ ’ਤੇ ਫੈਸਲਾ ਲੈਣ ਬਾਰੇ ਆਖਿਆ ਗਿਆ ਹੈ, ਉਥੇ ਹੀ ਕੇਂਦਰ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਵਰਤੀ ਜਾ ਰਹੀ ਬੇਰੁਖ਼ੀ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਮੇ ਸਮੇਂ ਤੋਂ ਕਾਨੂੰਨੀ ਤੌਰ ’ਤੇ ਅਦਾਲਤਾਂ ਵਿਚ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਰੱਦ ਕਰਵਾਉਣ ਲਈ ਚਾਰਾਜੋਈ ਕਰ ਰਹੀ ਹੈ ਪਰ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਅਜਿਹੀਆਂ ਰੁਕਾਵਟਾਂ ਖੜੀਆਂ ਕੀਤੀਆਂ ਗਈਆਂ ਕਿ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਾਯੂਸ ਹੋ ਕੇ ਇਹ ਗੱਲ ਆਖਣੀ ਪਈ ਕਿ ਜੇ ਕੇਂਦਰ ਸਰਕਾਰ ਨੇ ਇਨਸਾਫ ਹੀ ਨਹੀਂ ਦੇਣਾ ਤਾਂ ਉਸ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇ।

ਲੁਕਵੇਂ ਏਜੰਡਿਆਂ ਨੂੰ ਕੀਤਾ ਜਾਵੇਗਾ ਬੇਪਰਦ

ਸ੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਂਪੱਖੀ ਰਵੱਈਏ ਦੇ ਚੱਲਦਿਆਂ ਹੁਣ ਫੈਸਲਾ ਕੀਤਾ ਗਿਆ ਕਿ ਸਿੱਖਾਂ ਪ੍ਰਤੀ ਕੇਂਦਰ ਸਰਕਾਰ ਦੇ ਲੁਕਵੇਂ ਏਜੰਡਿਆਂ ਨੂੰ ਖਾਲਸਾ ਪੰਥ ਬੇਪਰਦ ਕਰ ਕੇ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ ਅਤੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਅਜਿਹੀ ਕਮੇਟੀ ਗਠਿਤ ਕੀਤੀ ਗਈ, ਜੋ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਇਸ ਮਸਲੇ ਨੂੰ ਕਿਸੇ ਪਾਸੇ ਲਾਉਣ ਲਈ ਯਤਨਸ਼ੀਲ ਹੋਵੇਗੀ। 

ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ, ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ’ਤੇ ਪਾਈ ਪਟੀਸ਼ਨ ’ਤੇ ਕੋਈ ਫੈਸਲਾ ਲਵੇ, ਜੇ ਫੇਰ ਵੀ ਸਰਕਾਰ ਟੱਸ ਤੋਂ ਮੱਸ ਨਾ ਹੋਈ ਤਾਂ ਖਾਲਸਾ ਪੰਥ ਜਵਾਬ ਜ਼ਰੂਰ ਲਵੇਗਾ। 

ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਫਾਰਮੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ

ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਸਿੱਖ ਸੰਪਰਦਾਵਾਂ, ਧਾਰਮਕ ਜਥੇਬੰਦੀਆਂ, ਨਿਹੰਗ ਜਥੇਬੰਦੀਆਂ ਦਿੱਲੀ ਪੁੱਜਣਗੀਆਂ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਭਰਵਾਏ ਗਏ ਪ੍ਰੋਫਾਰਮੇ ਭਾਰਤ ਦੇ ਰਾਸ਼ਟਰਪਤੀ ਤੱਕ ਪਹੁੰਚਾਏ ਜਾਣਗੇ ਤਾਂ ਕਿ ਜੇਲ੍ਹਾਂ ਵਿਚ ਨਜ਼ਰਬੰਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਈ ਮਿਲ ਸਕੇ।

ਇਹ ਰਹੇ ਹਾਜ਼ਰ

ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਿੱਖ ਕੌਮ ਦੀ ਅਮਾਨਤ ਹਨ ਅਤੇ ਸਰਕਾਰਾਂ ਦੇ ਖਿਲਾਫ਼ ਉਨ੍ਹਾਂ ਦੇ ਹਿੱਸੇ ਦੀ ਲੜਾਈ ਸਮੁੱਚਾ ਪੰਥ ਇਕਜੁੱਟ ਹੋ ਕੇ ਲੜੇਗਾ। ਇਸ ਦੌਰਾਨ ਸ੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਪਲਵਿੰਦਰ ਸਿੰਘ ਰਿੰਕੂ ਆਦਿ ਤੋਂ ਇਲਾਵਾ ਸ੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।










 

'Bhai Rajoana','hunger strike','central government','punjab news'

Please Comment Here

Similar Post You May Like

Recent Post

  • ATP ਸੁਖਦੇਵ ਵਸ਼ਿਸ਼ਟ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ 'ਚ ਪੇਸ਼ੀ, ਸੁਣਾਇਆ ਇਹ ਫੈਸਲਾ...

  • ਜਲੰਧਰ ਨਗਰ-ਨਿਗਮ ਯੂਨੀਅਨ ਦੀ ਹੜਤਾਲ ਖਤਮ, ਮੇਅਰ ਵਿਨੀਤ ਧੀਰ ਮੀਟਿੰਗ ਤੋਂ ਲਿਆ ਇਹ ਫੈਸਲਾ, ਦੇਖੋ VIDEO...

  • ਜਲੰਧਰ ਦੇ ਸ਼ੋਅਰੂਮ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਾਇਆ ਕਾਬੂ...

  • RBI ਜਲਦ ਜਾਰੀ ਕਰਨ ਜਾ ਰਿਹੈ 20 ਰੁਪਏ ਦੇ ਨਵੇਂ ਨੋਟ! ਕੀ ਪੁਰਾਣੇ ਨੋਟ ਹੋ ਜਾਣਗੇ ਬੰਦ? ਜਾਣੋ...

  • AAP ਨੇ ਪਾਰਟੀ ਦੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ, ਜਲੰਧਰ ਤੋਂ ਪਵਨ ਟੀਨੂੰ ਬਣੇ ਕਾਰਪੋਰੇਟ ਬੈਂਕ ਦੇ ਚੇਅਰਮੈਨ, ...

  • Summer Vacation: ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, Order ਜਾਰੀ ...

  • ਪੰਜਾਬ 'ਚ ਸ਼ੁੱਕਰਵਾਰ ਨੂੰ ਸਕੂਲ, ਕਾਲਜ ਰਹਿਣਗੇ ਬੰਦ, ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ ...

  • ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹੈਲੀਕਾਪਟਰ ਆਨਲਾਈਨ ਟਿਕਟ ਬੁਕਿੰਗ ਅੱਜ ਤੋਂ ਸ਼ੁਰੂ...

  • AAP ਸਰਕਾਰ ਨੇ 117 ਵਿਧਾਨ ਸਭਾਵਾਂ 'ਚ ਕੱਢੀਆਂ 351 'ਨਸ਼ਾ ਮੁਕਤੀ ਯਾਤਰਾਵਾਂ', ਪੰਜਾਬ ਹੋਵੇਗਾ ਨਸ਼ਾ ਮੁਕਤ : ਸਿਸੋਦੀਆ...

  • ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ, 'ਆਪ' ਸਰਕਾਰ ਪਾਰਦਰਸ਼ਤਾ ਤੇ ਨਿਆਂ ਲਈ ਵਚਨਬੱਧ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY