ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ 'ਤੇ ਨਿਸ਼ਾਨਾ ਸਾਧਿਆ ਹੈ। ਟਰੂਡੋ ਨੇ ਕਿਹਾ ਕਿ ਅਮਰੀਕਾ ਦੇ ਦਖਲ ਤੋਂ ਬਾਅਦ ਭਾਰਤ ਦਾ ਰਵੱਈਆ ਨਰਮ ਹੋ ਗਿਆ ਹੈ ਤੇ ਉਹ ਹਮਲਾਵਰ ਰੁਖ ਨਹੀਂ ਅਪਣਾ ਸਕਦਾ। ਇਹ ਬਦਲਾਅ ਭਾਰਤ ਦੇ ਖਿਲਾਫ ਅਮਰੀਕਾ ਦੇ ਸਖਤ ਰੁਖ ਕਾਰਨ ਹੋਇਆ ਹੈ।
ਭਾਰਤ ਨਾਲ ਚੰਗੇ ਸਬੰਧ ਚਾਹੁੰਦੇ ਹਾਂ
ਟਰੂਡੋ ਨੇ ਕਿਹਾ ਕਿ ਅਸੀਂ ਭਾਰਤ ਨਾਲ ਮੁਕਾਬਲਾ ਨਹੀਂ ਕਰਨਾ ਚਾਹੁੰਦੇ ਸਗੋਂ ਉਨ੍ਹਾਂ ਨਾਲ ਚੰਗੇ ਸਬੰਧ ਬਣਾਉਣਾ ਚਾਹੁੰਦੇ ਹਾਂ। ਪਰ ਕੈਨੇਡਾ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਦੇ ਹੱਕਾਂ ਲਈ, ਲੋਕਾਂ ਦੀ ਸੁਰੱਖਿਆ ਲਈ ਖੜ੍ਹੇ ਹੋਈਏ।
ਨਿੱਝਰ ਕਤਲ ਕੇਸ 'ਚ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
ਟਰੂਡੋ ਨੇ ਅੱਗੇ ਕਿਹਾ ਕਿ ਪੰਨੂ ਮਾਮਲੇ 'ਚ ਅਮਰੀਕਾ ਦੇ ਸਖਤ ਰੁਖ ਕਾਰਨ ਭਾਰਤੀ ਏਜੰਸੀਆਂ ਜਾਂਚ 'ਚ ਸਹਿਯੋਗ ਕਰਨ ਲਈ ਰਾਜ਼ੀ ਹੋ ਗਈਆਂ ਹਨ। ਉਸ ਨੂੰ ਉਮੀਦ ਹੈ ਕਿ ਹੁਣ ਨਿੱਝਰ ਕਤਲ ਕੇਸ ਦੀ ਜਾਂਚ 'ਚ ਕੈਨੇਡਾ ਤੋਂ ਵੀ ਅਜਿਹਾ ਹੀ ਸਹਿਯੋਗ ਮਿਲੇਗਾ। ਇਸ ਨਾਲ ਕੇਸ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਮਿਲੇਗੀ।
ਮੋਦੀ ਨੇ ਵੀ ਦਿੱਤਾ ਬਿਆਨ
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਪੀਐਮ ਨਰਿੰਦਰ ਮੋਦੀ ਨੇ ਅੱਤਵਾਦੀ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ 'ਤੇ ਪਹਿਲੀ ਵਾਰ ਬਿਆਨ ਦਿੱਤਾ ਸੀ। ਮੋਦੀ ਨੇ ਕਿਹਾ ਸੀ ਕਿ ਕੁਝ ਘਟਨਾਵਾਂ ਅਮਰੀਕਾ-ਭਾਰਤ ਸਬੰਧਾਂ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ।