ਕੁਝ ਦਿਨ ਪਹਿਲਾਂ ਤਜਿੰਦਾਰ ਸਿੰਘ ਬਿੱਟੂ ਤੇ ਚੌਧਰੀ ਪਰਿਵਾਰ ਵਿੱਚੋਂ ਕਰਮਜੀਤ ਕੌਰ ਚੌਧਰੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਸੋਮਵਾਰ 22 ਅਪ੍ਰੈਲ ਨੂੰ ਦੁਪਹਿਰ 2 ਵਜੇ ਜਲੰਧਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਦੋ ਵਾਰ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰਵਾਉਣਗੇ ਪਾਰਟੀ ਵਿਚ ਸ਼ਾਮਲ
ਮਹਿੰਦਰ ਸਿੰਘ ਕੇਪੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਮਹਿੰਦਰ ਸਿੰਘ ਕੇਪੀ ਨੂੰ ਲੈ ਕੇ ਜਲੰਧਰ ਦੇ ਇੱਕ ਸਥਾਨਕ ਹੋਟਲ ਵਿੱਚ ਗੁਪਤ ਮੀਟਿੰਗ ਚੱਲ ਰਹੀ ਸੀ, ਜਿਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਮਹਿੰਦਰ ਸਿੰਘ ਕਾਂਗਰਸ ਛੱਡ ਕੇ ਕੇਪੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਜਲੰਧਰ ਜਾਂ ਹੁਸ਼ਿਆਰਪੁਰ ਤੋਂ ਐਲਾਨ ਸਕਦੇ ਹਨ ਉਮੀਦਵਾਰ
ਮਹਿੰਦਰ ਸਿੰਘ ਕੇਪੀ ਦਾ ਜਲੰਧਰ ਦੇ ਦਲਿਤ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ। ਹਾਲਾਂਕਿ ਕੇਪੀ ਵੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਸੁਖਬੀਰ ਸਿੰਘ ਬਾਦਲ ਮਹਿੰਦਰ ਸਿੰਘ ਕੇਪੀ ਨੂੰ ਹੁਸ਼ਿਆਰਪੁਰ ਜਾਂ ਜਲੰਧਰ ਤੋਂ ਉਮੀਦਵਾਰ ਐਲਾਨ ਸਕਦੇ ਹਨ ਕਿਉਂਕਿ ਦੋਵਾਂ ਸੀਟਾਂ 'ਤੇ ਅਕਾਲੀ ਦਲ ਨੂੰ ਕੋਈ ਮਜ਼ਬੂਤ ਉਮੀਦਵਾਰ ਨਜ਼ਰ ਨਹੀਂ ਮਿਲ ਰਿਹਾ ਸੀ ਪਰ ਮਹਿੰਦਰ ਸਿੰਘ ਕੇਪੀ ਦੇ ਆਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਹੁਣ ਇੱਕ ਸੀਟ ਦੀ ਚਿੰਤਾ ਨਹੀਂ ਕਰਨੀ ਪਵੇਗੀ।
ਮਹਿੰਦਰ ਸਿੰਘ ਕੇਪੀ ਦੋ ਵਾਰ ਰਹਿ ਚੁੱਕੇ ਸਾਂਸਦ
ਦੱਸ ਦਈਏ ਕਿ ਸਾਲ 2009 'ਚ ਕਾਂਗਰਸ ਦੀ ਟਿਕਟ 'ਤੇ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਮੈਂਬਰ ਬਣੇ ਸਨ, ਜਿਸ ਤੋਂ ਬਾਅਦ ਕਾਂਗਰਸ ਨੇ 2014 'ਚ ਹੁਸ਼ਿਆਰਪੁਰ ਤੋਂ ਕੇ.ਪੀ. ਨੂੰ ਮੈਦਾਨ ਵਿਚ ਉਤਾਰਿਆ, ਜਿੱਥੇ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਤੁਹਾਨੂੰ ਦੱਸ ਦੇਈਏ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਦੇ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।