ਨੇਪਾਲ ਵਿਚ ਇਕ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਜਹਾਜ਼ ਕਰੈਸ਼ ਹੋ ਗਿਆ।
ਜਹਾਜ਼ ਵਿਚ ਸਵਾਰ 19 'ਚੋਂ 18 ਲੋਕਾਂ ਦੀ ਮੌਤ
ਜਹਾਜ਼ ਕਰੈਸ਼ ਹੋ ਜਾਣ ਨਾਲ ਜਹਾਜ਼ 'ਚ ਸਵਾਰ 19 ਲੋਕਾਂ 'ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।
ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ। 9N-AME ਜਹਾਜ਼ ਸੂਰਿਆ ਏਅਰਲਾਈਨਜ਼ ਦਾ ਸੀ। ਕਾਠਮੰਡੂ ਪੋਸਟ ਮੁਤਾਬਕ ਪੁਲਿਸ ਅਤੇ ਫਾਇਰਫਾਈਟਰਜ਼ ਦੀਆਂ ਟੀਮਾਂ ਮੌਕੇ 'ਤੇ ਬਚਾਅ ਕਾਰਜ ਚਲਾ ਰਹੀਆਂ ਹਨ।
ਰਿਪੋਰਟਾਂ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ 'ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ।
ਚਸ਼ਮਦੀਦਾਂ ਨੇ ਕਾਠਮੰਡੂ ਪੋਸਟ ਨੂੰ ਦੱਸਿਆ ਕਿ, "ਜਹਾਜ਼ ਨੇ ਰਨਵੇਅ ਦੇ ਦੱਖਣੀ ਸਿਰੇ ਤੋਂ ਉਡਾਣ ਭਰੀ ਸੀ। ਜਹਾਜ਼ ਵਿੱਚ ਅਚਾਨਕ ਝਟਕਾ ਲੱਗਾ ਅਤੇ ਇਸ ਦਾ ਵਿੰਗ ਜ਼ਮੀਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ।
ਬਚਾਅ ਕਾਰਜ ਜਾਰੀ
ਕਾਠਮੰਡੂ ਪੋਸਟ ਮੁਤਾਬਕ ਪੁਲਸ ਅਤੇ ਫਾਇਰਫਾਈਟਰਜ਼ ਦੀ ਟੀਮ ਮੌਕੇ 'ਤੇ ਬਚਾਅ ਕਾਰਜ ਚਲਾ ਰਹੀ ਹੈ। ਫਿਲਹਾਲ ਇਸ ਹਾਦਸੇ 'ਚ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ 'ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ।
ਇਕ ਰਿਪੋਰਟ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਹਾਦਸੇ ਤੋਂ ਬਾਅਦ ਜ਼ਖਮੀ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਨੇਪਾਲ ਵਿੱਚ 2023 ਵਿੱਚ ਹੋਏ ਜਹਾਜ਼ ਹਾਦਸੇ ਵਿੱਚ 68 ਲੋਕ ਮਾਰੇ ਗਏ
ਇਸ ਤੋਂ ਪਹਿਲਾਂ 14 ਜਨਵਰੀ 2023 ਨੂੰ ਨੇਪਾਲ ਵਿੱਚ ਇੱਕ ਜਹਾਜ਼ ਹਾਦਸਾ ਹੋਇਆ ਸੀ। ਇਸ ਹਾਦਸੇ 'ਚ ਯਤੀ ਏਅਰਲਾਈਨਜ਼ ਦਾ ਜਹਾਜ਼ ਕਾਠਮੰਡੂ ਤੋਂ 205 ਕਿਲੋਮੀਟਰ ਦੂਰ ਪੋਖਰਾ 'ਚ ਹਾਦਸਾਗ੍ਰਸਤ ਹੋ ਗਿਆ। ਇਹ ਏਟੀਆਰ-72 ਜਹਾਜ਼ ਸੀ, ਜਿਸ ਵਿਚ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਨ ਤੋਂ 10 ਸਕਿੰਟ ਪਹਿਲਾਂ ਜਹਾਜ਼ ਪਹਾੜੀ ਨਾਲ ਟਕਰਾ ਗਿਆ। ਇਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ ਅਤੇ ਇਹ ਖਾਈ ਵਿੱਚ ਡਿੱਗ ਗਿਆ।