ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਸਥਾਨਕ ਸਰਕਾਰਾ ਵਿਭਾਗ ਦੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਰਾਜੀਵ ਸੇਖੜੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਫਿਲਹਾਲ ਰਾਜੀਵ ਸੇਖੜੀ ਨੂੰ ਅਹੁਦੇ ਤੋਂ ਹਟਾਉਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
ਇਸ ਸਬੰਧੀ ਵਿਭਾਗ ਦੇ ਵਿਸ਼ੇਸ਼ ਸਕੱਤਰ ਤੇਜਵੀਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਮੁੱਖ ਇੰਜੀਨੀਅਰ (ਟਰੱਸਟ) ਨੂੰ chief vigilance officer ਦਾ ਵਾਧੂ ਚਾਰਜ ਦਿੱਤਾ ਗਿਆ ਹੈ।