ਖਬਰਿਸਤਾਨ ਨੈੱਟਵਰਕ- ਸੋਹਣ ਸਿੰਘ ਠੰਡਲ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭਾਜਪਾ ਨੂੰ ਅਲਵਿਦਾ ਆਖ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੋਹਣ ਸਿੰਘ ਠੰਡਲ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ ਪਰ ਹੁਣ ਉਹ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ।
4 ਵਾਰ ਰਹਿ ਚੁੱਕੇ ਵਿਧਾਇਕ
ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹੇ ਠੰਡਲ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਸੀ ਪਰ ਹੁਣ ਉਨ੍ਹਾਂ ਦੀ ਵਾਪਸੀ ਅਕਾਲੀ ਦਲ ਲਈ ਸ਼ੁਭ ਸੰਕੇਤ ਮੰਨੇ ਜਾ ਰਹੇ ਹਨ
ਜ਼ਿਕਰਯੋਗ ਹੈ ਕਿ ਠੰਡਲ ਨੇ 1997 ਤੋਂ 2017 ਤੱਕ ਚੱਬੇਵਾਲ (ਪਹਿਲਾਂ ਮਾਹਿਲਪੁਰ) ਰਾਖਵੇਂ ਹਲਕੇ ਦੀ ਨੁਮਾਇੰਦਗੀ ਕੀਤੀ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ, ਉਹ ਡਾ. ਰਾਜ ਕੁਮਾਰ ਚੱਬੇਵਾਲ ਤੋਂ ਹਾਰ ਗਏ ਸਨ।
ਸੁਖਬੀਰ ਬਾਦਲ ਨੇ ਪਾਰਟੀ ਵਿਚ ਕਰਵਾਇਆ ਸ਼ਾਮਲ
ਲੁਧਿਆਣਾ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਹਣ ਸਿੰਘ ਠੰਡਲ ਦਾ ਪਾਰਟੀ ਵਿਚ ਸਵਾਗਤ ਕੀਤਾ।