ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਫਿਲਮ ਇੰਡਸਟਰੀ ਨੂੰ ਅੱਜ ਇੱਕ ਵੱਡਾ ਝਟਕਾ ਲੱਗਾ ਹੈ। ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ 65 ਸਾਲਾ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਭਰਤੀ ਸਨ।
ਜਸਵਿੰਦਰ ਭੱਲਾ ਦੀ ਅੰਤਿਮ ਯਾਤਰਾ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਤੋਂ ਕੱਢੀ ਜਾਵੇਗੀ, ਜਿੱਥੇ ਉਨ੍ਹਾਂ ਦੀ ਦੇਹ ਨੂੰ ਸਸਕਾਰ ਲਈ ਅਗਨੀ ਭੇਂਟ ਕੀਤਾ ਜਾਵੇਗਾ। ਉਨ੍ਹਾਂ ਨੇ 'ਕੈਰੀ ਆਨ ਜੱਟਾ', 'ਜਿੰਦ ਜਾਨ', ਅਤੇ 'ਬੈਂਡ ਬਾਜਾ' ਵਰਗੀਆਂ ਕਈ ਮਸ਼ਹੂਰ ਫਿਲਮਾਂ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਹਾਸਰਸ ਸ਼ੈਲੀ ਨਾਲ ਦਰਸ਼ਕਾਂ ਦੇ ਦਿਲ ਜਿੱਤ ਲਏ। ਉਨ੍ਹਾਂ ਦੀ ਕਾਮਿਕ ਟਾਈਮਿੰਗ ਅਤੇ ਡਾਇਲਾਗ ਡਿਲੀਵਰੀ ਨੇ ਉਨ੍ਹਾਂ ਨੂੰ ਪੰਜਾਬੀ ਸਿਨੇਮਾ ਦਾ ਇੱਕ ਅਭੁੱਲ ਚਿਹਰਾ ਬਣਾ ਦਿੱਤਾ।
ਜਸਵਿੰਦਰ ਭੱਲਾ ਨੇ ਆਪਣੀ ਹਾਸਰਸ ਅਦਾਕਾਰੀ ਨਾਲ ਲੱਖਾਂ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਦਾ ਦੇਹਾਂਤ ਇੱਕ ਯੁੱਗ ਦੇ ਅੰਤ ਹੈ।