ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ।
ਇਹ ਮੀਟਿੰਗ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ, ਜੋ ਕਿ ਦੁਪਹਿਰ 2 ਵਜੇ ਤੋਂ ਚੱਲ ਰਹੀ ਸੀ। ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਦੇ ਕੁਝ ਮੈਂਬਰਾਂ ਨੇ ਕਮੇਟੀ ਵਲੋਂ ਲਿਆਂਦੇ ਗਏ ਇਸ ਮਤੇ ਦਾ ਵਿਰੋਧ ਵੀ ਕੀਤਾ।
ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਦੱਸ ਦੇਈਏ ਕਿ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।