ਖ਼ਬਰਿਸਤਾਨ ਨੈੱਟਵਰਕ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੋਹਾਲੀ ਕੋਰਟ ਨੇ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜ਼ਮਾਨਤ ਪਟੀਸ਼ਨ ਉਤੇ ਕਈ ਵਾਰ ਸੁਣਵਾਈਆਂ ਹੋਈਆਂ ਪਰ ਫੈਸਲਾ ਨਹੀਂ ਆ ਸਕਿਆ ਸੀ ਪਰ ਅੱਜ ਸੁਣਵਾਈ ਉਤੇ ਕੋਰਟ ਨੇ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ।
ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਦੀ ਗ੍ਰਿਫਤਾਰੀ ਹੋਈ ਸੀ। ਫਿਲਹਾਲ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ।