ਖਬਰਿਸਤਾਨ ਨੈਟੱਵਰਕ- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਨਿਆਂਇਕ ਹਿਰਾਸਤ ਖਤਮ ਹੋਣ ’ਤੇ ਮੁਹਾਲੀ ਕੋਰਟ ਵਿਚ ਸੁਣਵਾਈ ਹੋਈ। ਦੱਸ ਦੇਈਏ ਕਿ ਮਜੀਠੀਆ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਕਰਵਾਈ ਗਈ। ਇਸ ਦੌਰਾਨ ਕੋਰਟ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 20 ਸਤੰਬਰ ਤੱਕ ਦਾ ਵਾਧਾ ਕੀਤਾ ਹੈ।
ਬੈਰਕ ਬਦਲੀ ਦੀ ਸੁਣਵਾਈ 9 ਸਤੰਬਰ ਨੂੰ
ਇਸ ਮੌਕੇ ਵਿਸ਼ੇਸ਼ ਜੱਜ ਵਿਜੀਲੈਂਸ ਹਰਦੀਪ ਸਿੰਘ ਦੀ ਕੋਰਟ ਵਿਚ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਵੀ ਸੁਣਵਾਈ ਹੋਣੀ ਸੀ ਪਰ ਹੁਣ 9 ਸਤੰਬਰ ਲਈ ਮੁਲਤਵੀ ਕਰ ਦਿੱਤੀ ਗਈ ਹੈ।