ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਇਹ ਵੀ ਸਾਫ਼ ਕਿਹਾ ਹੈ ਕਿ ਚੋਣ ਪ੍ਰਕਿਰਿਆ ਅੱਠ ਹਫ਼ਤਿਆਂ ਵਿੱਚ ਪੂਰੀ ਕੀਤੀ ਜਾਵੇ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬੇ 'ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ 'ਚ ਪੰਜਾਬ ਸਰਕਾਰ ਦੁਆਰਾ ਕੀਤੀ ਜਾ ਰਹੀ ਦੇਰੀ ਤੋਂ ਨਾਰਾਜ਼ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੋਰਟ ਆਰਡਰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਹਾਲਾਂਕਿ ਹੁਣ ਅਦਾਲਤ ਨੇ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ।