ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਨੂੰ ਮਾਨਸਾ ਜੇਲ੍ਹ ਤੋਂ ਰਾਜਸਥਾਨ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਭਰਤਪੁਰ ਲਿਜਾਇਆ ਗਿਆ । ਰਾਜਸਥਾਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸੁਣਵਾਈ ਤੋਂ ਬਾਅਦ ਬਲਾਤਕਾਰੀ ਬਜਿੰਦਰ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪਾਸਟਰ ’ਤੇ ਰਾਜਸਥਾਨ ਦੇ ਭਰਤਪੁਰ ਵਿਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਆਰੋਪ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਧਰਮ ਪਰਿਵਰਤਨ ਕਰਵਾਉਣ ਮਾਮਲੇ 'ਚ ਭਰਤਪੁਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਬਜਿੰਦਰ ਸਿੰਘ 'ਤੇ ਗਰੀਬ ਲੋਕਾਂ ਨੂੰ ਪੈਸੇ ਦੇ ਕੇ ਧਰਮ ਪਰਿਵਰਤਨ ਕਰਵਾਉਣ ਦਾ ਦੋਸ਼ ਹੈ ਅਤੇ ਉਸਨੂੰ ਵਿਦੇਸ਼ਾਂ ਤੋਂ ਫੰਡ ਮਿਲਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 12 ਫਰਵਰੀ ਨੂੰ ਐਫਆਈਆਰ ਦਰਜ ਕੀਤੀ ਸੀ। ਭਰਤਪੁਰ ਪੁਲਿਸ ਨੇ ਬਲਾਤਕਾਰ ਦੇ ਦੋਸ਼ਾਂ ਵਿੱਚ ਪੰਜਾਬ ਦੀ ਮਾਨਸਾ ਜੇਲ੍ਹ ਵਿੱਚ ਬੰਦ ਪਾਦਰੀ ਬਜਿੰਦਰ ਸਿੰਘ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਜਬਰ-ਜਨਾਹ ਮਾਮਲੇ 'ਚ ਹੈ ਉਮਰ ਕੈਦ
ਜ਼ਿਕਰਯੋਗ ਹੈ ਕਿ ਮੋਹਾਲੀ ਦੀ ਅਦਾਲਤ ਨੇ 2018 ਦੇ ਜਬਰ ਜਨਾਹ ਮਾਮਲੇ ਵਿਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਸੀ ਅਤੇ ਇਸ ਸਮੇਂ ਉਹ ਮਾਨਸਾ ਦੀ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜ਼ਿਕਰਯੋਗ ਹੈ ਕਿ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਨੇ ਪਾਸਟਰ ’ਤੇ ਜ਼ਬਰ ਜਨਾਹ ਦੇ ਲਗਾਏ ਦੋਸ਼ ਲਗਾਏ ਸਨ। ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਇਸ ਮਾਮਲੇ ’ਚ 20 ਅਪ੍ਰੈਲ 2018 ਨੂੰ ਜ਼ੀਰਕਪੁਰ ਪੁਲੀਸ ਸਟੇਸ਼ਨ ਵਿਚ ਆਈਪੀਸੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਇਕ ਐਫਆਈਆਰ ਦਰਜ ਕੀਤੀ ਗਈ ਸੀ। ਬਜਿੰਦਰ ਸਿੰਘ ਤੋਂ ਇਲਾਵਾ ਪੰਜ ਹੋਰਨਾਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।