ਜਲੰਧਰ ਦੇ ਨਕੋਦਰ ਦੇ ਪਿੰਡ ਕੰਗ ਸਾਹਬੂ ਤੋਂ NRI ਕਿਡਨੈਪਿੰਗ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਐਨ.ਆਰ.ਆਈ ਮਹਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਨੂੰ ਮੁਲਜ਼ਮਾਂ ਨੇ ਮੋਗਾ ਦੀ ਨਹਿਰ ਵਿੱਚ ਸੁੱਟ ਦਿੱਤਾ ਸੀ। ਪੁਲਸ ਟੀਮ ਲਾਸ਼ ਨੂੰ ਬਰਾਮਦ ਕਰਨ ਲਈ ਮੋਗਾ ਲਈ ਰਵਾਨਾ ਹੋ ਗਈ ਹੈ।
ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਕਬਜ਼ੇ ’ਚੋਂ ਗੱਡੀ ਵੀ ਬਰਾਮਦ ਕੀਤੀ ਗਈ ਹੈ। ਐਨ.ਆਰ.ਆਈ ਮਹਿੰਦਰ ਸਿੰਘ ਦੇ ਅਗਵਾ ਹੋਣ ਅਤੇ ਮੁਲਜ਼ਮ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਨਜ਼ਦੀਕੀ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
2 ਲੋਕਾਂ ਨੇ ਕੀਤਾ ਅਗਵਾ
ਜ਼ਿਕਰਯੋਗ ਹੈ ਕਿ ਜਦੋਂ ਮਹਿੰਦਰ ਸਿੰਘ ਕੱਲ੍ਹ ਸ਼ਾਮ ਕਰੀਬ 6 ਵਜੇ ਜਲੰਧਰ ਨਕੋਦਰ ਹਾਈਵੇਅ ’ਤੇ ਪੈਦੇ ਪਿੰਡ ਕੰਗ ਸਾਹਬੂ ਕੋਲ ਪੁੱਜਿਆ ਤਾਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ (ਪੀਬੀ-08-ਏਕਿਊ-3878) ਨੂੰ ਰੋਕ ਕੇ ਉਸ ਨੂੰ ਅਗਵਾ ਕਰ ਲਿਆ ਗਿਆ। ਜਿਸ ਤੋਂ ਬਾਅਦ ਉਹ ਫਰਾਰ ਹੋ ਗਏ ।