ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਂਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਅਸਤੀਫਾ ਦੇ ਦਿੱਤਾ ਸੀ।
ਇਸ ਵਜ੍ਹਾ ਤੋਂ ਸਨ ਨਾਰਾਜ਼
ਰਾਜੀਵ ਵੱਲੋਂ ਪੱਛਮੀ ਹਲਕੇ ਤੇ ਹੋਣ ਵਾਲੇ ਉਪ ਚੋਣ ਨੂੰ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕਰਨ ਤੋਂ ਨਾਰਾਜ਼ ਸਨ। ਇਸੇ ਨਾਰਾਜ਼ਗੀ ਕਾਰਨ ਉਨ੍ਹਾਂ ਪਾਰਟੀ ਛੱਡਣ ਦਾ ਫੈਸਲਾ ਕੀਤਾ ਸੀ ਅਤੇ ਅੱਜ ਉਨ੍ਹਾਂ ਪਾਰਟੀ ਤੋਂ ਅਸਤੀਫਾ ਵੀ ਦੇ ਦਿੱਤਾ ਹੈ।
ਸੁਰਿੰਦਰ ਕੌਰ ਨੂੰ ਟਿਕਟ ਦੇਣ ਤੋਂ ਕਈ ਆਗੂ ਹਨ ਨਾਰਾਜ਼
ਦੱਸ ਦਈਏ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ। ਪਰ ਕਈ ਕੌਂਸਲਰ ਅਤੇ ਆਗੂ ਸੁਰਿੰਦਰ ਕੌਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਸਨ, ਕਿਉਂਕਿ ਉਹ ਵੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਸਨ ।