ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਹੋ ਰਹੀ ਲਗਾਤਾਰ ਬਾਰਸ਼ ਤੇ ਹੜ੍ਹਾਂ ਦੇ ਖਤਰਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਅਤੇ ਕਾਲਜਾਂ, ਯੂਨੀਵਰਸਿਟੀਆਂ ਵਿਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ।

ਇਸ ਦੇ ਨਾਲ ਹੀ ਹੁਣ ਮੰਤਰੀ ਅਮਨ ਅਰੋੜਾ ਨੇ ਛੁੱਟੀਆਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਖਰਾਬ ਮੌਸਮ ਅਤੇ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ, PSDM ਦੇ ਸਹਿਯੋਗ ਨਾਲ ਚੱਲ ਰਹੇ ਸਾਰੇ 43 ਹੁਨਰ ਵਿਕਾਸ ਕੇਂਦਰ 3 ਸਤੰਬਰ, 2025 ਤੱਕ ਬੰਦ ਰਹਿਣਗੇ ਤਾਂ ਜੋ ਸਾਰੇ ਹਿੱਸੇਦਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਵਿਚ ਏਸ਼ੀਆ ਵਿਚੋਂ ਸਭ ਤੋਂ ਵੱਧ ਮੀਂਹ ਪੈ ਰਹੇ ਹਨ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਫਤਾਭਰ ਅਜੇ ਹੋਰ ਮੀਂਹ ਪਵੇਗਾ।