ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਲਗਾਤਾਰ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕਈ ਰਾਜਾਂ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਮੀਦ ਹੈ ਕਿ ਸਰਕਾਰ ਜਲਦ ਵੀ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਜਲਦ ਕਰੇਗੀ।
ਗਰਮੀ ਦੀਆਂ ਛੁੱਟੀਆਂ ਇਸ ਤਰੀਕ ਤੋਂ ਹੋ ਸਕਦੀਆਂ ਸ਼ੁਰੂ
ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ 27 ਮਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਜੋ ਕਿ 1 ਜੁਲਾਈ, 2025 ਤੱਕ ਚੱਲਣ ਦੀ ਉਮੀਦ ਹੈ। ਇਸ ਮਿਆਦ ਦੇ ਦੌਰਾਨ, ਰਾਜ ਭਰ ਕੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।ਹਾਲਾਂਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ।