ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ UPDATE, ਭਲਕੇ 22 ਰਾਜਾਂ 'ਚ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਰ ਇਸ ਦਾ ਅਸਰ ਉੱਤਰੀ ਭਾਰਤ ਵਿੱਚ ਸਭ ਤੋਂ ਘੱਟ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ। ਇਸ ਨਾਲ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.3 ਡਿਗਰੀ ਵੱਧ ਹੈ।
ਆਈਐਮਡੀ ਮੁਤਾਬਕ ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਜਿਸ ਕਾਰਨ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ।
10 ਸਤੰਬਰ ਨੂੰ 22 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ
10 ਸਤੰਬਰ ਨੂੰ ਮੌਸਮ ਵਿਭਾਗ ਨੇ ਤੇਲੰਗਾਨਾ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼, ਝਾਰਖੰਡ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੁਜਰਾਤ, ਗੋਆ, ਰਾਜਸਥਾਨ, ਉਤਰਾਖੰਡ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
'Meteorological Department','Big update','Punjab Chandigarh','heavy rain alert',''