ਖ਼ਬਰੀਸਤਾਨ ਨੈੱਟਵਰਕ, ਫਰੀਦਕੋਟ : ਪਿਛਲੇ ਕਾਫੀ ਲੰਬੇ ਸਮੇਂ ਤੋਂ ਜ਼ੀਰਾ ਫੈਕਟਰੀ ਨੂੰ ਲੈ ਪੰਜਾਬ ਦੇ ਲੋਕ ਧਾਰਨਾ ਲਗਾਕੇ ਬੈਠੇ ਹੋਏ ਨੇ। ਓਥੇ ਹੀ ਹੁਣ ਪ੍ਰਦਰਸ਼ਨਕਾਰੀਆਂ ਦੀ ਪੰਜਾਬ ਸਰਕਾਰ ਨੇ ਸੁਨ ਲਈ ਹੈ। ਜੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਚੱਲ ਰਹੇ ਧਰਨੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੈਕਟਰੀ ਬੰਦ ਕਰਨ ਦੇ ਐਲਾਨ ਦੇ ਬਾਵਜੂਦ ਇਹ ਮੋਰਚਾ ਖਤਮ ਨਹੀਂ ਹੋਵੇਗਾ।
ਇਸ ਸਬੰਧੀ ਅੱਜ ਸਾਂਝਾ ਮੋਰਚਾ ਵੱਲੋਂ ਵੱਡੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਜੋਗਿੰਦਰ ਉਗਰਾਹਾ ਸਮੇਤ ਕਈ ਵੱਡੇ ਆਗੂ ਹਾਜ਼ਰ ਰਹੇ ਸਨ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਰਕਾਰ ਨੂੰ ਪਹਿਲਾਂ ਸੂਚਿਤ ਕਰਕੇ ਫੈਕਟਰੀ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ, ਇਸ ਦੇ ਨਾਲ ਹੀ ਸਾਰੇ ਮੁਕੱਦਮੇ ਰੱਦ ਕਰਕੇ ਪੀੜਤਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇ।
ਦੱਸ ਦੇਈਏ ਕਿ ਕਰੀਬ 40 ਪਿੰਡਾਂ ਦੇ ਲੋਕ ਅਤੇ ਹੋਰ ਕਿਸਾਨ ਲਗਾਤਾਰ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਹਨ। ਜੀਰਾ ਦੇ ਆਸ-ਪਾਸ ਕਰੀਬ 40 ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਸ਼ਰਾਬ ਫੈਕਟਰੀ ਕਾਰਨ ਪੀਣ ਵਾਲਾ ਪਾਣੀ ਜ਼ਹਿਰੀਲਾ ਹੋ ਰਿਹਾ ਹੈ। ਇਸ ਤੋਂ ਇਲਾਵਾ ਪਸ਼ੂਆਂ ਦੇ ਬਿਮਾਰ ਹੋਣ ਅਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ। ਜਦੋਂਕਿ ਫੈਕਟਰੀ ਪੱਖ ਦੇ ਵਕੀਲ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਹੋਰ ਸਰਕਾਰੀ ਸੰਸਥਾਵਾਂ ਦੀਆਂ ਰਿਪੋਰਟਾਂ ਉਨ੍ਹਾਂ ਦੇ ਹੱਕ ਵਿੱਚ ਹਨ।
ਖ਼ਬਰੀਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ