ਖਬਰਿਸਤਾਨ ਨੈੱਟਵਰਕ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਹੁਣ ਸਕੂਲ ਰਿਕਾਰਡ ਦੇ ਆਧਾਰ 'ਤੇ ਖਿਡਾਰੀ ਦੀ ਉਮਰ ਤੈਅ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਰੋਕਣ ਲਈ ਲਿਆ ਹੈ ਕਿਉਂਕਿ ਅਕਸਰ ਵਿਵਾਦ ਬਣਿਆ ਰਹਿੰਦਾ ਸੀ ਕਿ ਜ਼ਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲਿਆਂ 'ਚ ਖੇਡ ਰਹੇ ਹਨ। ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿਚ ਖਿਡਾਰੀ ਆਪਣੀ ਅਸਲੀ ਉਮਰ ਲੁਕਾ ਲੈਂਦੇ ਹਨ। ਜ਼ਿਆਦਾ ਉਮਰ ਦੇ ਖਿਡਾਰੀ ਆਪਣੀ ਉਮਰ ਘੱਟ ਦਿਖਾਉਂਦੇ ਹਨ ਤੇ 20-22 ਸਾਲ ਦੇ ਹੋਣ ਦੇ ਬਾਵਜੂਦ ਅੰਡਰ-19 'ਚ ਵੀ ਖੇਡਦੇ ਹਨ। ਇਨ੍ਹਾਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਇਹ ਅਹਿਮ ਫ਼ੈਸਲਾ ਲਿਆ ਹੈ।