ਖ਼ਬਰੀਸਤਾਨ ਨੈੱਟਵਰਕ, ਖੰਨਾ - ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦੋਰਾਹਾ ਵਿਖੇ ਹਾਇਟੈਕ ਨਾਕੇ ਦੌਰਾਨ ਖੰਨਾ ਪੁਲਸ ਨੂੰ ਸਫ਼ਲਤਾ ਹਾਸਲ ਹੋਈ ਹੈ । ਬੀਤੀ ਰਾਤ ਅਰਟਿਕਾ ਕਾਰ ਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ। ਜਿਸਦੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ।
ਕਾਰ 'ਚ 2 ਵਿਅਕਤੀ ਸਵਾਰ ਸਨ, ਜੋਕਿ ਆਗਰਾ ਤੋਂ ਅੰਮ੍ਰਿਤਸਰ ਜਾ ਰਹੇ ਸੀ। ਚਾਂਦੀ ਦਾ ਕੋਈ ਬਿੱਲ ਨਾ ਹੋਣ ਕਰਕੇ ਮਾਮਲਾ ਅਗਲੀ ਜਾਂਚ ਲਈ
ਆਮਦਨ ਕਰ ਵਿਭਾਗ ਨੂੰ ਦਿੱਤਾ ਗਿਆ। ਵਰਨਣਯੋਗ ਹੈ ਕਿ ਪਹਿਲਾਂ ਵੀ ਖੰਨਾ ਪੁਲਸ ਨਾਕੇ ਦੌਰਾਨ ਬਿਨ੍ਹਾਂ ਬਿੱਲ ਤੋਂ ਕਰੋੜਾਂ ਰੁਪਏ ਦਾ ਸੋਨਾ ਅਤੇ ਚਾਂਦੀ ਫੜ ਚੁੱਕੀ ਹੈ।
ਖ਼ਬਰੀਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0