ਖਬਰਿਸਤਾਨ ਨੈੱਟਵਰਕ- ਤਰਨਤਾਰਨ ਵਿਚ ਅੱਜ ਸਕੂਲ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਦਾਸੂਵਾਲ ਵਿੱਚ ਸੇਂਟ ਕਬੀਰ ਡੇਅ ਬੋਰਡਿੰਗ ਸਕੂਲ ਦੇ ਬਾਹਰ ਤਿੰਨ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸਮੇਂ ਸਕੂਲ ਵਿਚ 20 ਵਿਦਿਆਰਥੀ ਮੌਜੂਦ ਸਨ। ਗਨੀਮਤ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਸਕੂਲ ਦੇ ਐਮਡੀ ਮਾਨਵਜੀਤ ਸਿੰਘ ਦੀ ਗੱਡੀ 'ਤੇ ਤਿੰਨ ਗੋਲੀਆਂ ਲੱਗੀਆਂ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।
ਇਸ ਘਟਨਾ ਤੋਂ ਬਾਅਦ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ ਹੈ।ਗੋਲੀਬਾਰੀ ਦੀ ਇਸ ਘਟਨਾ ਨੂੰ ਫਿਰੌਤੀ ਨਾਲ ਜੋੜਿਆ ਜਾ ਰਿਹਾ ਹੈ।