ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਟਵਿੱਟਰ 'ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਭਗਵੰਤ ਮਾਨ, ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਪੁਰਾਣੇ ਦੋਸਤ ਸਨ ਪਰ ਹੁਣ ਇਨ੍ਹਾਂ ਦੀ ਆਪਸ ਵਿੱਚ ਤਕਰਾਰ ਚੱਲ ਰਹੀ ਹੈ।
ਬਿਕਰਮ ਮਜੀਠੀਆ ਨੇ ਐਕਸ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਭਗਵੰਤ ਮਾਨ, ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਤਿੰਨ ਪੁਰਾਣੇ ਦੋਸਤ ਰਹੇ ਹਨ। ਉਸ ਸਮੇਂ ਉਹ ਹਰ ਦਿਨ ਦੂਸਰਿਆਂ ਦਾ (ਭਾਵੇਂ ਅਕਾਲੀ ਦਲ ਹੋਵੇ ਜਾਂ ਕਾਂਗਰਸ ਪਾਰਟੀ ਸੱਤਾ ਵਿਚ ਸੀ) ਦਾ ਮਜ਼ਾਕ ਉਡਾਇਆ ਕਰਦੇ ਸਨ। ਅੱਜ ਜਦੋਂ ਉਨ੍ਹਾਂ ਨੇ ਭਗਵੰਤ ਮਾਨ ਦੇ ਪਰਿਵਾਰ 'ਤੇ ਟਿੱਪਣੀ ਕੀਤੀ ਤਾਂ ਉਹ ਆਪਸ 'ਚ ਉਲਝ ਗਏ ਅਤੇ ਭਗਵੰਤ ਮਾਨ ਨੇ ਭਾਨਾ ਸਿੱਧੂ ਅਤੇ ਲੱਖਾ ਸਿਧਾਣਾ 'ਤੇ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਵੀ 307 ਦੇ ਪਰਚੇ ਜਾਰੀ ਕੀਤੇ।