ਖਬਰਿਸਤਾਨ ਨੈੱਟਵਰਕ, ਚੰਡੀਗੜ੍ਹ: ਪੰਜਾਬ ਦੇ ਵਕੀਲ ਵਿਨੋਦ ਘਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਸੱਦੀਏ ਕਿ ਵਿਨੋਦ ਘਈ ਨੂੰ ਕਿਸੇ ਵੀ ਸਮੇਂ ਬਦਲਿਆ ਜਾ ਸਕਦਾ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਅੱਜ ਅਸਤੀਫਾ ਦੇ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਸਰਕਾਰ ਉਨ੍ਹਾਂ ਦੇ ਕਾਰਜ ਪ੍ਰਣਾਲੀ ਤੋਂ ਖੁਸ਼ ਨਹੀਂ ਹੈ। ਖਾਸ ਤੌਰ 'ਤੇ ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ 'ਚ ਸਰਕਾਰ ਜਿਸ ਤਰ੍ਹਾਂ ਨਾਲ ਉਲਝ ਰਹੀ ਸੀ, ਉਸ ਨੂੰ ਦੇਖਦੇ ਹੋਏ ਹੁਣ ਸਰਕਾਰ ਉਨ੍ਹਾਂ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਇਸ ਦੇ ਨਾਲ ਹੀ ਦਸੱਦੀਏ ਕਿ ਵਿਨੋਦ ਘਈ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਨੂੰ ਵੀ AG ਲਗਾਇਆ ਗਿਆ ਸੀ। ਅਨਮੋਲ ਰਤਨ ਸਿੱਧੂ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਵਿਨੋਦ ਘਈ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ।
ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਨਵੇਂ ਵਕੀਲ ਦੀ ਤਲਾਸ਼
ਦੱਸਿਆ ਜਾ ਰਿਹਾ ਹੈ ਕਿ ਨਵੇਂ ਵਕੀਲ ਦੀ ਤਲਾਸ਼ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਸੂਤਰਾਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਏਜੀ ਵਿਨੋਦ ਘਈ ਨੇ ਕਈ ਮਾਮਲਿਆਂ ਵਿੱਚ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ ਪਰ ਜਦੋਂ ਅਗਲੇ ਹੀ ਦਿਨ ਹਾਈ ਕੋਰਟ ਵਿੱਚ ਪੰਚਾਇਤਾਂ ਅਤੇ ਜ਼ਿਲ੍ਹਾ ਕਮੇਟੀਆਂ ਨੂੰ ਭੰਗ ਕਰਨ ਦੇ ਜਾਰੀ ਕੀਤੇ ਗਏ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਤਾਂ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਸਰਕਾਰ ’ਤੇ ਹਮਲਾ ਕਰਨ ਦਾ ਵੱਡਾ ਮੌਕਾ ਦਿੱਤਾ।
ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤਾਂ ਭੰਗ ਕਰਨ ਦੇ ਮੁੱਦੇ ’ਤੇ ਵਧੀਕ ਮੁੱਖ ਸਕੱਤਰ ਡੀ.ਕੇ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ ਪਰ ਸਰਕਾਰ ਦੀ ਇਸ ਕਾਰਵਾਈ ਨੂੰ ਵੀ ਇੱਕ ਤਰਫਾ ਮੰਨਿਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਐਡਵੋਕੇਟ ਜਨਰਲ ਨੇ ਕੇਸ ਨੂੰ ਕਾਨੂੰਨੀ ਤੌਰ ’ਤੇ ਨਿਪਟਾਉਣ ਲਈ ਸਲਾਹ ਦੇਣੀ ਹੁੰਦੀ ਹੈ ਪਰ ਜਿਸ ਤਰੀਕੇ ਨਾਲ ਕੇਸ ਬਿਨਾਂ ਲੜੇ ਹੀ ਸਰੰਡਰ ਕੀਤਾ ਗਿਆ, ਉਸ ਨਾਲ ਸਰਕਾਰ ਨੂੰ ਕਾਫੀ ਨਮੋਸ਼ੀ ਹੋਈ ਹੈ।
ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਕੇਸ ਲੜਨ ਲਈ ਅਕਾਲੀ ਸਰਕਾਰ ਵਿੱਚ ਕੰਮ ਕਰ ਰਹੇ ਸਾਬਕਾ ਏਜੀ ਅਸ਼ੋਕ ਅਗਰਵਾਲ ਦੀਆਂ ਸੇਵਾਵਾਂ ਲਈਆਂ ਗਈਆਂ ਸਨ। ਕੇਸ ਵਾਪਸ ਲੈਣ ਤੋਂ ਤੁਰੰਤ ਬਾਅਦ ਜਿਸ ਤਰ੍ਹਾਂ ਨਾਲ ਸਰਕਾਰੀ ਫਾਈਲ ਦੀ ਨੋਟਬੰਦੀ ਨੂੰ ਲੀਕ ਕੀਤਾ ਗਿਆ, ਉਸ ਨਾਲ ਸਰਕਾਰ ਦੀ ਕਾਫੀ ਬਦਨਾਮੀ ਹੋਈ। ਇਸ ਨੋਟਿੰਗ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦੇ ਫੈਸਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਦਸਤਖਤ ਸਨ।
ਬਿਕਰਮ ਸਿੰਘ ਮਜੀਠੀਆ ਨੇ ਕੀਤਾ ਟਵੀਟ
ਉਧਰ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਆਖਿਆ ਹੈ ਕਿ ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ, ਡੇਢ ਸਾਲ ’ਚ ਤੀਜਾ ਏਜੀ ਲੱਗੇਗਾ, ਏਜੀ ਭਾਵੇਂ ਜਿੰਨਾ ਮਰਜ਼ੀ ਕਾਬਲ ਹੋਵੇ ਜਦੋਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਨਲਾਇਕ ਹੈ ਤਾਂ ਕੇਸ ਤਾਂ ……..ਪੰਜਾਬ ਤਾਂ ਪਹਿਲਾਂ ਹੀ ICU ਵਿਚ ਹੈ....AG ਵਿਚਾਰਾ ਕੀ ਕਰੂ, ਕੇਸ ਹੀ ਹਾਰੇਗਾ ?