ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਜਿਸ ਕਾਰਨ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਹਨ। ਅਦਾਲਤ ਨੇ ਮਜੀਠੀਆ ਨੂੰ ਮੁੜ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ । ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵਿਰੋਧ ਪ੍ਰਦਰਸ਼ਨਾਂ ਦੇ ਸ਼ੱਕ ਕਾਰਨ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਮੋਹਾਲੀ ਜ਼ਿਲ੍ਹਾ ਅਕਾਲੀ ਮੁਖੀ ਪਰਵਿੰਦਰ ਸਿੰਘ ਸੋਹਾਣਾ ਸਮੇਤ ਕਈ ਆਗੂਆਂ ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਮਜੀਠੀਆ ਨੂੰ 6 ਜੁਲਾਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਉਹ ਪਿਛਲੇ 14 ਦਿਨਾਂ ਤੋਂ ਨਵੀਂ ਨਾਭਾ ਜੇਲ੍ਹ ਵਿੱਚ ਸਨ। ਅੱਜ ਉਨ੍ਹਾਂ ਦੀ ਨਿਆਂਇਕ ਹਿਰਾਸਤ ਖਤਮ ਹੋ ਗਈ ਹੈ।
25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ
ਵਿਜੀਲੈਂਸ ਅਧਿਕਾਰੀ 25 ਜੂਨ ਨੂੰ ਸਵੇਰੇ ਤੜਕੇ ਮਜੀਠੀਆ ਦੇ ਘਰ ਛਾਪਾ ਮਾਰਨ ਲਈ ਪਹੁੰਚੇ ਸਨ। 30 ਵਿਜੀਲੈਂਸ ਅਧਿਕਾਰੀ ਛਾਪਾ ਮਾਰਨ ਲਈ ਮਜੀਠੀਆ ਦੇ ਘਰ ਪਹੁੰਚੇ ਸਨ। ਇਸ ਦੌਰਾਨ, ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਵੀ ਵਿਜੀਲੈਂਸ ਅਧਿਕਾਰੀਆਂ 'ਤੇ ਧੱਕਾ ਕਰਨ ਦਾ ਦੋਸ਼ ਲਗਾਇਆ ਸੀ। ਮਜੀਠੀਆ ਨੂੰ ਦੁਪਹਿਰ 12:15 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤਾ ਸੀ ਗ੍ਰਿਫਤਾਰ
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਬਿਕਰਮ ਮਜੀਠੀਆ ਨੂੰ 26 ਜੂਨ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰੀ ਵਕੀਲਾਂ ਨੇ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਮਜੀਠੀਆ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਇਸ ਤੋਂ ਬਾਅਦ 2 ਜੁਲਾਈ ਨੂੰ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੂੰ 6 ਜੁਲਾਈ ਤੱਕ 4 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਅਗਲੀ ਸੁਣਵਾਈ 'ਚ ਮੋਹਾਲੀ ਅਦਾਲਤ ਨੇ ਮਜੀਠੀਆ ਨੂੰ 6 ਜੁਲਾਈ ਤੋਂ 14 ਦਿਨਾਂ ਲਈ ਨਵੀਂ ਨਾਭਾ ਜੇਲ੍ਹ 'ਚ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ । ਜੋ ਕਿ ਅੱਜ ਖਤਮ ਹੋ ਗਈ ਹੈ । ਅੱਜ ਬਿਕਰਮ ਮਜੀਠਿਆ ਨੂੰ ਅਲਦਤ 'ਚ ਪੇਸ਼ ਕੀਤਾ ਜਾਵੇਗਾ।