ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਵਿਜੀਲੈਂਸ ਟੀਮ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਜੀਠੀਆ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵੀਡੀਓ ਸਾਂਝੀ ਕੀਤੀ ਹੈ। ਮਜੀਠੀਆ ਵਿਜੀਲੈਂਸ ਅਧਿਕਾਰੀਆਂ ਨਾਲ ਜਾਂਦੇ ਸਮੇਂ ਆਪਣੀਆਂ ਮੁੱਛਾਂ ਮਰੋੜਦੇ ਵੀ ਦਿਖਾਈ ਦੇ ਰਹੇ ਹਨ।
ਸਵੇਰ ਤੋਂ ਘਰ ਵਿਚ ਚੱਲ ਰਹੀ ਸੀ ਵਿਜੀਲੈਂਸ ਦੀ ਰੇਡ
ਅੰਮ੍ਰਿਤਸਰ ਵਿੱਚ ਵਿਜੀਲੈਂਸ ਟੀਮ ਅੱਜ ਸਵੇਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਨ ਪੁੱਜੀ ਸੀ। ਜਾਣਕਾਰੀ ਅਨੁਸਾਰ, ਸਵੇਰੇ ਲਗਭਗ 10 ਤੋਂ 15 ਅਧਿਕਾਰੀ ਉਨ੍ਹਾਂ ਦੇ ਘਰ ਗ੍ਰੀਨ ਐਵੇਨਿਊ ਪਹੁੰਚੇ। ਮੀਡੀਆ ਨੂੰ ਘਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਪਤਨੀ ਦਾ ਬਿਆਨ
ਬਿਕਰਮ ਮਜੀਠੀਆ ਦੀ ਪਤਨੀ ਨੇ ਵਿਜੀਲੈਂਸ ਛਾਪੇਮਾਰੀ ਦਾ ਵਿਰੋਧ ਕੀਤਾ। ਗਨੀਵ ਕੌਰ ਨੇ ਕਿਹਾ ਕਿ ਅੱਜ ਸਵੇਰੇ ਵਿਜੀਲੈਂਸ ਟੀਮ ਸਾਨੂੰ ਧੱਕਾ ਦੇ ਕੇ ਸਾਡੇ ਘਰ ਵਿੱਚ ਦਾਖਲ ਹੋ ਗਈ।