ਖਬਰਿਸਤਾਨ ਨੈੱਟਵਰਕ- ਵਿਜੀਲੈਂਸ ਟੀਮ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੇ ਘਰ ਛਾਪਾ ਮਾਰਿਆ ਹੈ। ਮਜੀਠੀਆ ਦੇ ਘਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਬੈਰੀਕੇਡ ਲਗਾਏ ਗਏ ਹਨ। ਵੱਖ-ਵੱਖ ਥਾਵਾਂ 'ਤੇ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਨਾ ਸਿਰਫ਼ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਸਗੋਂ ਚੰਡੀਗੜ੍ਹ ਅਤੇ ਦਿੱਲੀ ਵਿੱਚ ਵੀ ਠਿਕਾਣਿਆਂ ਉਤੇ ਛਾਪੇ ਮਾਰੇ ਜਾ ਰਹੇ ਹਨ।
ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਇਸ ਵੇਲੇ ਨਿਆਂਇਕ ਹਿਰਾਸਤ ਵਿਚ ਹਨ, ਜੋ ਕਿ ਨਾਭਾ ਜੇਲ੍ਹ ਵਿਚ ਬੰਦ ਹਨ।