ਖਬਰਿਸਤਾਨ ਨੈੱਟਵਰਕ- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਇਕ ਵਾਰ ਫਿਰ ਵਧਾ ਦਿੱਤੀ ਗਈ ਹੈ। ਅੱਜ ਨਿਆਂਇਕ ਹਿਰਾਸਤ ਦਾ ਸਮਾਂ ਖਤਮ ਹੋਣ ’ਤੇ ਅੱਜ ਮੋਹਾਲੀ ਕੋਰਟ ਵਿਚ ਪੇਸ਼ੀ ਹੋਈ, ਜੋ ਕਿ ਵੀਡੀਓ ਕਾਨਫਰੰਸਿੰਗ ਜ਼ਰੀਏ ਮਜੀਠੀਆ ਨੂੰ ਪੇਸ਼ ਕੀਤਾ ਗਿਆ।
14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਮੁੜ ਵਾਧਾ
ਮਜੀਠੀਆ ਮਾਮਲੇ ਵਿਚ ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਮੁੜ 14 ਦਿਨਾਂ ਦਾ ਵਾਧਾ ਕਰ ਦਿੱਤਾ। ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ ਹੁਣ 4 ਅਕਤੂਬਰ ਨੂੰ ਹੋਵੇਗੀ।