ਖਬਰਿਸਤਾਨ ਨੈੱਟਵਰਕ- ਅਕਾਲੀ ਆਗੂ ਬਿਕਰਮ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮੋਹਾਲੀ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਅੱਜ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਈ ਸੀ ਪਰ ਮੋਹਾਲੀ ਕੋਰਟ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਮੁੜ ਤੋਂ ਵਾਧਾ ਕਰ ਦਿੱਤਾ ਹੈ।
ਅਗਲੀ ਸੁਣਵਾਈ 14 ਨੂੰ
ਕੋਰਟ ਨੇ ਅਗਲੀ ਸੁਣਵਾਈ 14 ਅਗਸਤ ਲਈ ਤੈਅ ਕੀਤੀ ਹੈ। ਹੁਣ ਇਸ ਦਿਨ ਮਾਮਲੇ ਨੂੰ ਲੈ ਕੇ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕੀਤਾ ਹੈ।