ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਸ ਵਾਰ ਵੀ ਰਾਹਤ ਨਹੀਂ ਮਿਲੀ। ਅੱਜ ਮੋਹਾਲੀ ਅਦਾਲਤ ਵਿੱਚ ਇੱਕ ਵਾਰ ਫਿਰ ਸੁਣਵਾਈ ਹੋਈ, ਹਾਲਾਂਕਿ, ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਨੇ ਕਾਫ਼ੀ ਦੇਰ ਤੱਕ ਬਹਿਸ ਕੀਤੀ ਪਰ ਕੋਈ ਫੈਸਲਾ ਨਹੀਂ ਹੋਇਆ। ਤੁਹਾਨੂੰ ਦੱਸ ਦੇਈਏ ਕਿ ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਕੱਲ੍ਹ ਹੋਵੇਗੀ।
ਭਲਕੇ 12 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਮਜੀਠੀਆ ਦੀ ਜ਼ਮਾਨਤ ਪਟੀਸ਼ਨ ਉਤੇ ਹੁਣ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿਚ ਮੌਜੂਦ ਸਨ।