ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਹਨ। ਇਥੇ ਉਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਇਸ ਤੋਂ ਬਾਅਦ ਸਕੱਤਰੇਤ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਿਛਲੀਂ ਦਿਨੀਂ ਅਕਾਲੀ ਦਲ ਦੀ ਸਰਕਾਰ ਸਮੇਂ ਦੇ ਸਾਰੇ ਆਗੂਆਂ ਕੋਲੋਂ ਸਪਸ਼ਟੀਕਰਨ ਮੰਗਿਆ ਸੀ। ਇਸੇ ਤਹਿਤ ਅੱਜ ਮਜੀਠੀਆ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਸਪਸ਼ਟੀਕਰਨ ਦੇਣ ਪਹੁੰਚੇ ਹਨ।
ਦੱਸ ਦੇਈਏ ਕਿ ਬੀਤੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਤਤਕਾਲੀ ਅਕਾਲੀ ਸਰਕਾਰਾਂ ਵੇਲੇ ਕੈਬਨਿਟ ਮੰਤਰੀ ਰਹੇ ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣ ਵਾਸਤੇ ਆਦੇਸ਼ ਕੀਤਾ ਗਿਆ ਸੀ।