ਯੂਪੀ ਦੇ ਕੌਸ਼ਾਂਬੀ ਵਿਖੇ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਫੈਕਟਰੀ ਵਿੱਚ ਕੰਮ ਕਰ ਰਹੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਫੈਕਟਰੀ 'ਚੋਂ 6 ਤੋਂ ਵੱਧ ਲੋਕਾਂ ਨੂੰ ਜ਼ਖਮੀ ਹਾਲਤ 'ਚ ਬਾਹਰ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ 'ਚ ਅਜੇ ਵੀ ਕਈ ਮਜ਼ਦੂਰ ਫਸੇ ਹੋਏ ਹਨ।
ਪੂਰੀ ਫੈਕਟਰੀ ਵਿੱਚ ਧੂੰਆਂ ਫੈਲ ਗਿਆ
ਫੈਕਟਰੀ ਵਿੱਚ ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਧੂੰਆਂ ਫੈਲ ਗਿਆ ਹੈ। ਆਸਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਫੀ ਦੂਰ ਤੱਕ ਧਮਾਕਿਆਂ ਦੀ ਆਵਾਜ਼ ਸੁਣੀ। ਫੈਕਟਰੀ ਵਿੱਚ ਰੁਕ-ਰੁਕ ਕੇ ਧਮਾਕੇ ਹੋ ਰਹੇ ਹਨ।