ਦਿੱਲੀ ਵਿੱਚ ਇੱਕ ਵਾਰ ਫਿਰ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੂੰ ਸਵੇਰੇ ਕਰੀਬ 11.48 ਵਜੇ ਧਮਾਕੇ ਸਬੰਧੀ ਫ਼ੋਨ ਆਇਆ, ਜਿਸ ਤੋਂ ਬਾਅਦ ਤੁਰੰਤ ਵੱਡੀ ਗਿਣਤੀ 'ਚ ਪੁਲਿਸ ਬਲ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ। ਇਸ ਧਮਾਕੇ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਧਮਾਕੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ 'ਤੇ ਮੌਜੂਦ ਹਨ।
ਪੁਲਿਸ ਜਾਂਚ 'ਚ ਜੁਟੀ
ਜਾਣਕਾਰੀ ਮੁਤਾਬਕ ਜਿਵੇਂ ਹੀ ਧਮਾਕਾ ਹੋਇਆ ਸੀ. ਬਿਨਾਂ ਕਿਸੇ ਦੇਰੀ ਦੇ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਧਮਾਕਾ ਕਿਸ ਜਗ੍ਹਾ 'ਤੇ ਹੋਇਆ ਅਤੇ ਇਹ ਕਿਸ ਤਰ੍ਹਾਂ ਦਾ ਧਮਾਕਾ ਸੀ।
22 ਅਕਤੂਬਰ ਨੂੰ ਵੀ ਹੋਇਆ ਸੀ ਧਮਾਕਾ
ਦੱਸ ਦੇਈਏ ਕਿ ਇਹ ਸਿਲੰਡਰ ਬਲਾਸਟ ਵੀ ਸਕਦਾ ਹੈ। ਪ੍ਰਸ਼ਾਂਤ ਵਿਹਾਰ ਵਿੱਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਵੀ ਸੀਆਰਪੀਐਫ ਪਬਲਿਕ ਸਕੂਲ ਨੇੜੇ ਅਜਿਹਾ ਹੀ ਧਮਾਕਾ ਹੋਇਆ ਸੀ।