ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਆਸਟ੍ਰੇਲੀਆ ਦੇ ਬ੍ਰਿਸਬੇਨ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ।
ਬ੍ਰਿਸਬੇਨ ਨਦੀ ਦੇ ਨੇੜੇ ਮਿਲੀ ਲਾਸ਼
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਦਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ 15 ਮਾਰਚ 2025 ਨੂੰ ਆਸਟ੍ਰੇਲੀਆ ਦੇ ਬ੍ਰਿਸਬੇਨ ਨਦੀ ਵਿੱਚੋਂ ਮਿਲੀ ਸੀ, ਜਿਸ ਬਾਰੇ ਪੁਲਿਸ ਨੇ ਉਸ ਦੀ ਭੈਣ ਅਮਨਦੀਪ ਜੋ ਉੱਥੇ ਰਹਿੰਦੀ ਹੈ, ਨੂੰ ਸੂਚਿਤ ਕੀਤਾ ਸੀ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਸਦਮੇ ਵਿੱਚ ਪਰਿਵਾਰ
ਪੁੱਤ ਦੀ ਮੌਤ ਦਾ ਪਤਾ ਲੱਗਣ ਉਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ। ਪਰਿਵਾਰ ਨੇ ਵਿਦੇਸ਼ ਮੰਤਰਾਲੇ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਸਕਣ।