ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਸੋਹੇਲ ਖਾਨ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕਰਨ ਪਹੁੰਚੇ| ਜਿਸ ਦੀਆਂ ਤਸਵੀਰਾਂ ਵੀ ਸੀਐੱਮ ਮਾਨ ਵੱਲੋਂ ਟਵਿਟਰ 'ਤੇ ਸਾਂਝੀਆਂ ਕੀਤੀਆਂ ਗਈਆਂ| ਦੱਸ ਦੇਈਏ ਕਿ ਅੱਜ ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਤਹਿਤ CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ |

CM ਮਾਨ ਨੇ ਪੋਸਟ ਸ਼ੇਅਰ ਕਰ ਲਿਖਿਆ ਕਿ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ Sohail Khan ਮਿਲਣ ਆਏ। ਉਹਨਾਂ ਦੀ ਮਹਿਮਾਨ ਨਿਵਾਜ਼ੀ ਕਰਨ ਦਾ ਮੌਕਾ ਮਿਲਿਆ। Sohail Khan ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਸ਼ਲਾਘਾ ਕੀਤੀ।
