ਬਾਲੀਵੁੱਡ ਅਦਾਕਾਰ ਅਤੇ MP ਕੰਗਨਾ ਰਣੌਤ ਨੂੰ ਬਠਿੰਡਾ ਸੈਸ਼ਨ ਕੋਰਟ ਨੇ ਇੱਕ ਬਾਰ ਫਿਰ ਸੰਮਨ ਜਾਰੀ ਕੀਤੇ ਹਨ। ਅਗਲੀ ਸੁਣਵਾਈ 29 ਸਤੰਬਰ ਨੂੰ ਹੈ। ਇਸ ਸੁਣਵਾਈ ਵਿੱਚ ਉਨ੍ਹਾਂ ਦਾ ਪੇਸ਼ ਹੋਣਾ ਜ਼ਰੂਰੀ ਹੈ। ਇਹ ਮਾਮਲਾ ਕਿਸਾਨੀ ਅੰਦੋਲਨ ਦੌਰਾਨ ਧਰਨੇ 'ਚ ਸ਼ਾਮਲ ਬਜੁਰਗਾਂ 'ਤੇ ਗਲਤ ਟਿੱਪਣੀ ਕੀਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਕਿਸਾਨ ਅੰਦੋਲਨ ਦੌਰਾਨ ਬਜ਼ੁਰਗਾਂ 'ਤੇ ਕੀਤੀ ਗਈ ਟਿੱਪਣੀ 'ਤੇ ਕੰਗਨਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਕੰਗਨਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਇਸ ਟਵੀਟ ਨੇ ਮਚਾਇਆ ਹੰਗਾਮਾ
ਦਰਅਸਲ, ਸਾਲ 2021 ਵਿੱਚ ਕਿਸਾਨ ਅੰਦੋਲਨ ਦੌਰਾਨ, ਕੰਗਨਾ ਰਣੌਤ ਨੇ ਬਠਿੰਡਾ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਮਹਿਲਾ ਦੱਸਿਆ ਸੀ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਕਾਫ਼ੀ ਹੰਗਾਮਾ ਹੋਇਆ ਅਤੇ ਪੰਜਾਬ ਵਿੱਚ ਕੰਗਨਾ ਦੀ ਭਾਰੀ ਆਲੋਚਨਾ ਹੋਈ।
ਮਹਿੰਦਰ ਕੌਰ ਨੇ ਕਰਵਾਇਆ ਸੀ ਕੇਸ ਦਾਇਰ
ਇਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਸੁਣਵਾਈ ਲਗਭਗ 13 ਮਹੀਨੇ ਚੱਲੀ, ਜਿਸ ਤੋਂ ਬਾਅਦ ਬਠਿੰਡਾ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਕੰਗਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਰਾਹਤ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਹ ਸੁਪਰੀਮ ਕੋਰਟ ਪਹੁੰਚੀ। ਕੰਗਨਾ ਨੂੰ ਉੱਥੋਂ ਵੀ ਕੋਈ ਰਾਹਤ ਨਹੀਂ ਮਿਲੀ।