ਸੋਮਵਾਰ (17 ਜੂਨ) ਨੂੰ ਦਿੱਲੀ ਏਅਰਪੋਰਟ 'ਤੇ ਇਕ ਵਾਰ ਫਿਰ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ 9.35 ਵਜੇ, IGI ਹਵਾਈ ਅੱਡੇ 'ਤੇ DIAL (ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ) ਦੇ ਦਫਤਰ ਨੂੰ ਇੱਕ ਈਮੇਲ ਮਿਲੀ | ਜਿਸ ਵਿੱਚ ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਦੇ ਅੰਦਰ ਬੰਬ ਹੋਣ ਦੀ ਧਮਕੀ ਦਿੱਤੀ ਗਈ ਸੀ।
ਜਾਂਚ 'ਚ ਜੁਟੀ ਪੁਲਸ
ਦਿੱਲੀ ਪੁਲਿਸ ਨੇ ਕਿਹਾ ਕਿ ਧਮਕੀ ਭਰਿਆ ਮੇਲ ਮਿਲਦੇ ਹੀ ਹਵਾਈ ਅੱਡੇ 'ਤੇ ਅਲਰਟ ਜਾਰੀ ਕਰ ਦਿੱਤਾ ਗਿਆ। ਫਲਾਈਟ ਦੀ ਜਾਂਚ ਕੀਤੀ ਗਈ ਪਰ ਪੁਲਸ ਨੂੰ ਇਸ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਧਮਕੀ ਭਰੀ ਮੇਲ ਕਿਸ ਨੇ ਭੇਜੀ ਹੈ? ਪੁਲਿਸ ਜਾਂਚ ਚ ਜੁਟੀ ਹੋਈ ਹੈ |
ਟੋਰਾਂਟੋ ਜਾ ਰਹੀ ਫਲਾਈਟ ਨੂੰ ਵੀ ਮਿਲੀ ਸੀ ਧਮਕੀ
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਫਲਾਈਟ 'ਚ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਤੋਂ ਕੈਨੇਡਾ ਦੇ ਟੋਰਾਂਟੋ ਜਾ ਰਹੀ ਫਲਾਈਟ 'ਚ ਬੰਬ ਹੋਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਜਹਾਜ਼ ਦੀ ਤਲਾਸ਼ੀ ਲਈ ਗਈ ਸੀ ਪਰ ਇਸ 'ਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ।