ਖ਼ਬਰਿਸਤਾਨ ਨੈੱਟਵਰਕ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ| ਜਿਸ ਕਾਰਨ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ| ਜਾਣਕਾਰੀ ਅਨੁਸਾਰ ਕੋਰਟ ਨੂੰ ਈਮੇਲ ਰਾਹੀਂ ਧਮਕੀ ਮਿਲੀ ਹੈ| ਜਿਸ ਤੋਂ ਬਾਅਦ ਵੱਡੀ ਗਿਣਤੀ 'ਚ ਚੰਡੀਗੜ੍ਹ ਪੁਲਿਸ ਮੌਕੇ 'ਤੇ ਪਹੁੰਚੀ | ਧਮਕੀ ਮਿਲਣ ਤੋਂ ਹਾਈ ਕੋਰਟ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ | ਪੁਲਿਸ ਵੱਲੋਂ ਨੇੜੇ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਹੈ|
ਮੌਕੇ 'ਤੇ ਬੰਬ ਨਿਰੋਧਕ ਦਸਤਿਆਂ ਸਮੇਤ ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਹਾਜ਼ਰ ਸਨ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਹਿਤਿਆਤ ਵਰਤਣ ਲਈ ਕਿਹਾ ਜਾ ਰਿਹਾ ਹੈ।
ਦੱਸ ਦੇਈਏ ਕਿ ਬੀਤੇ ਦਿਨ ਲੁਧਿਆਣਾ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੈ ਜਾਂਚ ਕੀਤੀ। ਤਾਂ ਉਨ੍ਹਾਂ ਨੂੰ ਕੁਝ ਵੀ ਬਰਾਮਦ ਨਹੀਂ ਹੋਇਆ | ਧਮਕੀ ਤੋਂ ਬਾਅਦ ਡੀਸੀ ਦਫ਼ਤਰ ਵਿੱਚ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।