ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਕਿਸੇ ਅਣਪਛਾਤੇ ਨੇ ਈ-ਮੇਲ ਭੇਜ ਕੇ ਦਿੱਤੀ ਹੈ। ਮੀਡੀਆ ਰਿਪੋਰਟ ਮੁਤਾਬਕ ਇਸ ਈ-ਮੇਲ ਵਿਚ RDX ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈl ਇਸ ਤੋਂ ਬਾਅਦ Golden Temple ਦੇ ਆਲੇ-ਦੁਆਲੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਵਲੋਂ ਚੌਕਸੀ ਵਜੋਂ ਸਾਰੇ ਪ੍ਰਵੇਸ਼ ਦੁਆਰਾਂ, ਪਰਿਕਰਮਾ, ਲੰਗਰ ਤੇ ਸਰਾਵਾਂ ਤੇ ਟਾਸਕ ਫੋਰਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।