ਮੋਹਾਲੀ ਦੇ ਖਰੜ 'ਚ ਇਕ ਬਾਊਂਸਰ ਦਾ ਕੰਮ ਕਰਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 26 ਸਾਲਾ ਮੁਨੀਸ਼ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਨੀਸ਼ ਜਦੋਂ ਖਰੜ ਜਾ ਰਿਹਾ ਸੀ ਤਾਂ ਰਸਤੇ ਵਿਚ ਕਾਰ ਵਿਚ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਮ੍ਰਿਤਕ ਨੌਜਵਾਨ ਖਰੜ ਕਲੱਬ ਵਿੱਚ ਬਾਊਂਸਰ ਸੀ। ਨੌਜਵਾਨ ਖਿਲਾਫ ਕਈ ਸਾਲਾਂ ਤੋਂ ਕੇਸ ਚੱਲ ਰਿਹਾ ਸੀ। ਸ਼ੱਕ ਹੈ ਕਿ ਇਹ ਹਮਲਾ ਇਸੇ ਸਬੰਧ ਵਿਚ ਹੋਇਆ ਹੈ। ਇਸ ਤੋਂ ਪਹਿਲਾਂ ਵੀ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਮਨੀਸ਼ ਕੁਮਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।