ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਿਆਸਤ ਪੂਰੀਂ ਤਰ੍ਹਾਂ ਗਰਮਾ ਗਈ ਹੈ ਤੇ ਨੇਤਾਵਾਂ ਵਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਇਸ ਤਰ੍ਹਾਂ ਹੁਣ ਕਾਂਗਰਸ ਛੱਡ ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਆਪਣੇ ਭਾਰਤੀ ਜਨਤਾ ਪਾਰਟੀ ਹੈੱਡਕੁਆਰਟਰ 'ਤੇ ਪਾਰਟੀ 'ਚ ਸ਼ਾਮਲ ਕਰਵਾਇਆ।
ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਟਵਿੱਟਰ 'ਤੇ ਇਕ ਲਾਈਨ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਅਟਕਲਾਂ ਸ਼ੁਰੂ ਹੋ ਗਈਆਂ ਸਨ। ਉਨ੍ਹਾਂ ਲਿਖਿਆ ਕਿ ਜਿੱਥੇ ਵੀ ਜਨਤਾ ਚਾਹੇ, ਮੈਂ ਤਿਆਰ ਹਾਂ।
2019 ਵਿੱਚ ਪਹਿਲੀ ਚੋਣ ਲੜੀ
ਤੁਹਾਨੂੰ ਦੱਸ ਦੇਈਏ ਕਿ 2019 ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਵਿਜੇਂਦਰ ਨੂੰ ਆਪਣੀ ਪਹਿਲੀ ਚੋਣ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਵੀ ਉਹ ਪਾਰਟੀ ਨਾਲ ਜੁੜੇ ਰਹੇ ਪਰ ਦਸੰਬਰ 2023 'ਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਰਾਜਨੀਤੀ ਤੋਂ ਸੰਨਿਆਸ ਲੈਣ ਦੀ ਗੱਲ ਕਹੀ ਸੀ। ਹਾਲਾਂਕਿ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਵਾਪਸੀ ਕਰ ਸਕਦਾ ਹੈ।