ਜਲੰਧਰ ਆ ਰਹੀ ਟਰੇਨ ਅੱਜ ਤੜਕੇ ਫਿਲੌਰ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟਰੇਨ ਦੇ ਬ੍ਰੇਕ ਫੇਲ ਹੋਣ ਕਾਰਨ ਇਸ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ। ਜਿਸ ਤੋਂ ਬਾਅਦ ਰੇਲਵੇ ਅਧਿਕਾਰੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
ਹਾਦਸਾ ਸਵੇਰੇ ਤੜਕੇ ਵਾਪਰਿਆ
ਹਾਦਸਾ ਸ਼ੁੱਕਰਵਾਰ ਤੜਕੇ 2.45 ਵਜੇ ਵਾਪਰਿਆ। ਮਾਲ ਗੱਡੀ ਨੂੰ ਯਾਰਡ ਤੋਂ ਬਾਹਰ ਕੱਢ ਕੇ ਮੇਨ ਲਾਈਨ 'ਤੇ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਟਰੇਨ ਦੀ ਬ੍ਰੇਕ ਫੇਲ ਹੋ ਗਈ ਅਤੇ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਿਸ ਤੋਂ ਬਾਅਦ ਰੇਲਵੇ ਅਧਿਕਾਰੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਡੇਢ ਘੰਟੇ ਬਾਅਦ ਟਰੇਨ ਹੋਈ ਰਵਾਨਾ
ਰੇਲਵੇ ਅਧਿਕਾਰੀਆਂ ਦੇ ਮੌਕੇ 'ਤੇ ਪਹੁੰਚ ਕੇ ਕਰੀਬ ਡੇਢ ਘੰਟੇ ਬਾਅਦ ਰੇਲ ਗੱਡੀ ਨੂੰ ਪਟੜੀ 'ਤੇ ਲਿਆਂਦਾ ਗਿਆ। ਜਿਸ ਤੋਂ ਬਾਅਦ ਸ਼ਾਮ 4.15 ਵਜੇ ਟਰੇਨ ਨੂੰ ਰਵਾਨਾ ਕੀਤਾ ਗਿਆ। ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਇਸ ਸਬੰਧੀ ਇੱਕ ਟੀਮ ਵੀ ਬਣਾਈ ਗਈ ਹੈ। ਜਿਸ ਤੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।