ਹਰਿਆਣਾ ਵਿੱਚ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਪਾਰਟੀ ਹਾਈਕਮਾਂਡ ਨੇ ਬ੍ਰਜ ਸ਼ਰਮਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ, ਜੇਜੇਪੀ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਜਾਣਕਾਰੀ ਮੁਤਾਬਕ ਬ੍ਰਜ ਸ਼ਰਮਾ ਜੇਜੇਪੀ ਦੇ ਕੌਮੀ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਸਾਲ 2019 ਵਿੱਚ ਉਨ੍ਹਾਂ ਨੇ ਕਰਨਾਲ ਜ਼ਿਲ੍ਹੇ ਦੇ ਅਸੰਧ ਤੋਂ ਵਿਧਾਨ ਸਭਾ ਚੋਣ ਲੜੀ ਸੀ। ਅਸੰਧ ਨੂੰ ਹਰਿਆਣਾ ਦੀ ਅਹਿਮ ਵਿਧਾਨ ਸਭਾ ਸੀਟ ਮੰਨਿਆ ਜਾਂਦਾ ਹੈ।
ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ, ਜਿਸ ਵਿਚ ਲਿਖਿਆ ਗਿਆ ਹੈ ਕਿ ਬ੍ਰਜ ਸ਼ਰਮਾ ਪੁੱਤਰ ਤ੍ਰਿਲੋਕ ਚੰਦ ਸ਼ਰਮਾ ਵਾਸੀ ਮਕਾਨ ਨੰਬਰ 641, ਸੈਕਟਰ 8, ਕਰਨਾਲ ਨੂੰ ਜਨਨਾਇਕ ਜਨਤਾ ਪਾਰਟੀ ਵੱਲੋਂ ਜੇਜੇਪੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।