ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਖਾਲਿਸਤਾਨ ਨੂੰ ਫੰਡ ਦੇਣ ਵਾਲੇ 50 ਤੋਂ ਵੱਧ ਖਾਤਿਆਂ ਨੂੰ ਸੀਲ ਕਰ ਦਿੱਤਾ ਹੈ। ਇਹ ਸਾਰੇ ਖਾਤੇ ਭਾਰਤ ਵਿੱਚ ਬੈਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹੋਏ ਹਨ। ਸੁਨਕ ਦੇ ਇਸ ਫੈਸਲੇ ਤੋਂ ਬਾਅਦ ਬ੍ਰਿਟੇਨ ਵਿੱਚ ਖਾਲਿਸਤਾਨੀ ਸਮਰਥਕਾਂ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਕਮੀ ਆ ਸਕਦੀ ਹੈ।
ਪੀਐਮ ਸੁਨਕ ਨੇ ਟਾਸਕ ਫੋਰਸ ਬਣਾ ਕੇ ਕੀਤੀ ਕਾਰਵਾਈ
ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਖਾਲਿਸਤਾਨੀ ਸਮਰਥਕਾਂ ਦੀ ਫੰਡਿੰਗ ਰੋਕਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਟਾਸਕ ਫੋਰਸ ਨੇ ਪਾਇਆ ਕਿ ਕੁਝ ਸਮਾਜ ਸੇਵੀ ਖਾਲਿਸਤਾਨੀ ਸਮਰਥਕਾਂ ਨੂੰ ਪਨਾਹ ਦਿੰਦੇ ਹਨ। ਜਿਸ ਤੋਂ ਬਾਅਦ ਉਹਨਾਂ ਨੇ ਕਾਰਵਾਈ ਕਰਦੇ ਹੋਏ ਖਾਲਿਸਤਾਨੀ ਸਮਰਥਕਾਂ ਦੇ 50 ਅਕਾਊਂਟ ਫ੍ਰੀਜ਼ ਕਰ ਦਿੱਤੇ।
ਇੰਡੀਅਨ ਇੰਟੈਲੀਜੈਂਸ ਨੇ ਦਿੱਤੀ ਜਾਣਕਾਰੀ
ਇਹ ਟਾਸਕ ਫੋਰਸ 2 ਮਹੀਨੇ ਪਹਿਲਾਂ ਹੀ ਬਣਾਈ ਗਈ ਸੀ। ਭਾਰਤੀ ਖੁਫੀਆ ਏਜੰਸੀ ਨੇ ਵੀ ਖਾਲਿਸਤਾਨੀ ਸਮਰਥਕਾਂ ਖਿਲਾਫ ਕਾਰਵਾਈ ਕਰਨ 'ਚ ਮਦਦ ਕੀਤੀ ਹੈ। ਭਾਰਤੀ ਖੁਫੀਆ ਏਜੰਸੀ ਨੇ ਬ੍ਰਿਟਿਸ਼ ਟਾਸਕ ਫੋਰਸ ਨੂੰ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਉਹਨਾਂ ਨੇ ਕਾਰਵਾਈ ਕਰਦੇ ਹੋਏ 50 ਖਾਤੇ ਫ੍ਰੀਜ਼ ਕਰ ਦਿੱਤੇ।